੩੪੭
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾੑਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿੑ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿੑ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨਿੑ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿੑ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿੑ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿੑ ਤੁਧਨੋ ਸਾਧ ਬੀਚਾਰੇ ॥ ਗਾਵਨਿੑ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥ ਗਾਵਨਿੑ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿੑ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨਿੑ ਤੁਧਨੋ ਜੋਧ ਮਹਾਬਲ ਸੂਰਾ ਗਾਵਨਿੑ ਤੁਧਨੋ ਖਾਣੀ ਚਾਰੇ ॥ ਗਾਵਨਿੑ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿੑ ਜੋ ਤੁਧੁ ਭਾਵਨਿੑ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥