੩੪੮
ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥ ੧ ॥ ੧ ॥ ਆਸਾ ਮਹਲਾ ੪ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥ ੧ ॥ ਤੂ ਘਟ ਘਟ ਆੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥ ੨ ॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥ ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥ ੩ ॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥ ੪ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥ ੫ ॥ ੨ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥ ਸੁਣਿ ਵਡਾ ਆਖੈ ਸਭੁ ਕੋਈ ॥ ਕੇਵਡ ਵਡਾ ਡੀਠਾ ਹੋਈ ॥ ਕੀਮਤਿ ਪਾਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥