੩੪੯
ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥ ੧ ॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥ ੧ ॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥ ੨ ॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆਂ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥ ੩ ॥ ਆਖਣ ਵਾਲਾ ਕਿਆ ਬੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣ ਹਾਰਾ ॥ ੪ ॥ ੧ ॥ ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਤਿਤੁ ਭੂਖੈ ਖਾਇ ਚਲੀਅਹਿ ਦੂਖ ॥ ੧ ॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥ ੧ ॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੌਵੈ ਘਾਟਿ ਨ ਜਾਇ ॥ ੨ ॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਂਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥ ੩ ॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥ ੪ ॥ ੨ ॥ ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥ ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥ ੧ ॥ ਰਹਾਉ ॥ ਆਪਿ ਕਰਾਏ ਆਪਿ ਕਰੇਇ ॥ ਆਪਿ ਉਲਾਮੇੑ ਚਿਤਿ ਧਰੇਇ ॥ ਜਾ ਤੂੰ ਕਰਣਹਾਰੁ ਕਰਤਾਰੁ ॥ ਕਿਆ ਮੁਹਤਾਜੀ ਕਿਆ ਸੰਸਾਰੁ ॥ ੨ ॥ ਆਪਿ ਉਪਾਏ ਆਪੁ ਦੇਇ ॥ ਆਪੇ ਦੁਰਮਤਿ ਮਨਹਿ ਕਰੇਇ ॥ ਗੁਰ ਪਰਸਾਦਿ ਵਸੈ ਮਨਿ ਆਇ ॥ ਦੁਖੁ ਅਨੇੑਰਾ ਵਿਚਹੁ ਜਾਇ ॥ ੩ ॥ ਸਾਚੁ ਪਿਆਰਾ ਆਪਿ ਕਰੇਇ ॥ ਅਵਰੀ ਕਉ ਸਾਚੁ ਨ ਦੇਇ ॥ ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥ ੪ ॥ ੩ ॥ ਆਸਾ ਮਹਲਾ ੧ ॥ ਤਾਲ ਮਦੀਰੇ ਘਟ ਕੇ ਘਾਟ ॥ ਦੋਲਕ ਦੁਨੀਆ ਵਾਜਹਿ ਵਾਜ ॥ ਨਾਰਦੁ ਨਾਚੈ ਕਲਿ ਕਾ ਭਾਉ ॥ ਜਤੀ ਸਤੀ ਕਹ ਰਾਖਹਿ ਪਾਉ ॥ ੧ ॥ ਨਾਨਕ ਨਾਮ ਵਿਟਹੁ ਕੁਰਬਾਣੁ ॥ ਅੰਧੀ ਦੁਨੀਆ ਸਾਹਿਬੁ ਜਾਣੁ ॥ ੧ ॥ ਰਹਾਉ ॥ ਗੁਰੂ ਪਾਸਹੁ ਫਿਰਿ ਚੇਲਾ ਖਾਇ ॥ ਤਾਮਿ ਪਰੀਤਿ ਵਸੈ ਘਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥