੩੫੦
ਆਇ ॥ ਜੇ ਸਉ ਵਰ੍ਹਿਆ ਜੀਵਣ ਖਾਣੁ ॥ ਖਸਮ ਪਛਾਣੈ ਸੋ ਦਿਨੁ ਪਰਵਾਣੁ ॥ ੨ ॥ ਦਰਸਨਿ ਦੇਖਿਐ ਦਇਆ ਨ ਹੋਇ ॥ ਲਏ ਦਿਤੇ ਵਿਣੁ ਰਹੈ ਨ ਕੋਇ ॥ ਰਾਜਾ ਨਿਆਉ ਕਰੇ ਹਥਿ ਹੋਇ ॥ ਕਹੈ ਖੁਦਾਇ ਨ ਮਾਨੈ ਕੋਇ ॥ ੩ ॥ ਮਾਣਸ ਮੂਰਤਿ ਨਾਨਕੁ ਨਾਮੁ ॥ ਕਰਣੀ ਕੁਤਾ ਦਰਿ ਫੁਰਮਾਨੁ ॥ ਗੁਰ ਪਰਸਾਦਿ ਜਾਣੈ ਮਿਹਮਾਨੁ ॥ ਤਾ ਕਿਛੁ ਦਰਗਹ ਪਾਵੈ ਮਾਨੁ ॥ ੪ ॥ ੪ ॥ ਆਸਾ ਮਹਲਾ ੧ ॥ ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥ ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥ ੧ ॥ ਸਾਹਿਬੁ ਮੇਰਾ ਏਕੋ ਹੈ ॥ ਏਕੋ ਹੈ ਭਾਈ ਏਕੋ ਹੈ ॥ ੧ ॥ ਰਹਾਉ ॥ ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥ ੨ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥ ੩ ॥ ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥ ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥ ੪ ॥ ੫ ॥ ਆਸਾ ਮਹਲਾ ੧ ॥ ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤ ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥ ੧ ॥ ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥ ੧ ॥ ਰਹਾਉ ॥ ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥ ੨ ॥ ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥ ੩ ॥ ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥ ੪ ॥ ੬ ॥ ਆਸਾ ਮਹਲਾ ੧ ॥ ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥ ੧ ॥ ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥ ੧ ॥ ਰਹਾਉ ॥ ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥ ੨ ॥ ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥ ੩ ॥ ਰਤਨ ਉਪਾਇ ਧਰੇ ਖੀਰੁ ਮਥਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥