੩੫੧
ਹੋਰਿ ਭਖਲਾਏ ਜਿ ਅਸੀ ਕੀਆ ॥ ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥ ੪ ॥ ੭ ॥ ਆਸਾ ਮਹਲਾ ੧ ॥ ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬ ਨਿਰੰਜਨਿ ਕੀਆ ॥ ੧ ॥ ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥ ੧ ॥ ਰਹਾਉ ॥ ਜਿਨੑ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥ ੨ ॥ ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥ ੩ ॥ ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥ ੪ ॥ ੮ ॥ ਆਸਾ ਮਹਲਾ ੧ ॥ ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ ॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥ ੧ ॥ ਤਉ ਪਰਵਾਹ ਕੇਹੀ ਕਿਆ ਕੀਜੈ ॥ ਜਨਮਿ ਜਨਮਿ ਕਿਛੁ ਲੀਜੀ ਲੀਜੈ ॥ ੧ ॥ ਰਹਾਉ ॥ ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥ ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥ ੨ ॥ ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥ ੩ ॥ ਰਾਗ ਰਤਨ ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੂਝੈ ਏਹੁ ਬੀਚਾਰ ॥ ੪ ॥ ੯ ॥ ਆਸਾ ਮਹਲਾ ੧ ॥ ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥ ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥ ੧ ॥ ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥ ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥ ੧ ॥ ਰਹਾਉ ॥ ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥ ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥ ੨ ॥ ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥ ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥ ੩ ॥ ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥ ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥ ੪ ॥ ੧੦ ॥ ਆਸਾ ਮਹਲਾ ੧ ॥ ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥ ਦੁਰਮਤਿ ਗਤੁ ਭਈ ਕੀਰਤਿ ਠਾਇ ॥ ਸਚ ਪਉੜੀ ਸਾਚਉ ਮੁਖਿ ਨਾਂਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥