੩੫੨
ਸਤਿਗੁਰੁ ਸੇਵਿ ਪਾਏ ਨਿਜ ਥਾਉ ॥ ੧ ॥ ਮਨ ਚੂਰੇ ਖਟੁ ਦਰਸਨ ਜਾਣੁ ॥ ਸਰਬ ਜੋਤਿ ਪੂਰਨ ਭਗਵਾਨੁ ॥ ੧ ॥ ਰਹਾਉ ॥ ਅਧਿਕ ਤਿਆਸ ਭੇਖ ਬਹੁ ਕਰੈ ॥ ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥ ਦੁਬਿਧਾ ਛੋਡਿ ਨਾਮਿ ਨਿਸਤਰੈ ॥ ੨ ॥ ਸਿਫਤਿ ਸਲਾਹਣੁ ਸਹਜ ਅਨੰਦ ॥ ਸਖਾ ਸੈਨੁ ਪ੍ਰੇਮ ਗੋਬਿੰਦ ॥ ਆਪੇ ਕਰੇ ਆਪੇ ਬਖਸਿੰਦੁ ॥ ਤਨ ਮਨੁ ਹਰਿ ਪਹਿ ਆਗੈ ਜਿੰਦੁ ॥ ੩ ॥ ਝੂਠ ਵਿਕਾਰ ਮਹਾ ਦੁਖੁ ਦੇਹ ॥ ਭੇਖ ਵਰਨ ਦੀਸਹਿ ਸਭਿ ਖੇਹ ॥ ਜੋ ਉਪਜੈ ਸੋ ਆਵੈ ਜਾਇ ॥ ਨਾਨਕ ਅਸਥਿਰੁ ਨਾਮੁ ਰਜਾਇ ॥ ੪ ॥ ੧੧ ॥ ਆਸਾ ਮਹਲਾ ੧ ॥ ਇਕੋ ਸਰਵਰੁ ਕਮਲ ਅਨੂਪ ॥ ਸਦਾ ਬਿਗਸੈ ਪਰਮਲ ਰੂਪ ॥ ਊਜਲ ਮੋਤੀ ਚੂਗਹਿ ਹੰਸ ॥ ਸਰਬ ਕਲਾ ਜਗਦੀਸੈ ਅੰਸ ॥ ੧ ॥ ਜੋ ਦੀਸੈ ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥ ੧ ॥ ਰਹਾਉ ॥ ਬਿਰਲਾ ਬੂਝੈ ਪਵੈ ਭੇਦੁ ॥ ਸਾਖਾ ਤੀਨਿ ਕਹੈ ਨਿਤ ਬੇਦੁ ॥ ਨਾਦ ਬਿੰਦ ਕੀ ਸੂਰਤਿ ਸਮਾਇ ॥ ਸਤਿਗੁਰੁ ਸੇਵਿ ਪਰਮ ਪਦੁ ਪਾਇ ॥ ੨ ॥ ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥ ਬੂਡਤ ਪਾਹਨ ਤਾਰਹਿ ਤਾਰਿ ॥ ੩ ॥ ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥ ਉਲਟ ਭਈ ਘਰੁ ਘਰ ਮਹਿ ਆਣਿਆ ॥ ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥ ੪ ॥ ੧੨ ॥ ਆਸਾ ਮਹਲਾ ੧ ॥ ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ ਲਾਗੀ ਮੈਲੁ ਮਿਟੈ ਸਚ ਨਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ੧ ॥ ਹੈ ਹਜੂਰਿ ਹਾਜਰੁ ਅਰਦਾਸਿ ॥ ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥ ੧ ॥ ਰਹਾਉ ॥ ਕੂੜੁ ਕਮਾਵੈ ਆਵੈ ਜਾਵੈ ॥ ਕਹਣਿ ਕਥਨਿ ਵਾਰਾ ਨਹੀ ਆਵੈ ॥ ਕਿਆ ਦੇਖਾ ਸੂਝ ਬੂਝ ਨ ਪਾਵੈ ॥ ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥ ੨ ॥ ਜੋ ਜਨਮੇ ਸੇ ਰੋਗਿ ਵਿਆਪੇ ॥ ਹਉਮੈ ਮਾਇਆ ਦੂਖਿ ਸੰਤਾਪੇ ॥ ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥ ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥ ੩ ॥ ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥ ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥ ਸਾਚੈ ਸਬਦਿ ਮੁਕਤਿ ਗਤਿ ਪਾਏ ॥ ਨਾਨਕ ਵਿਚਹੁ ਆਪੁ ਗਵਾਏ ॥ ੪ ॥ ੧੩ ॥ ਆਸਾ ਮਹਲਾ ੧ ॥ ਜੋ ਤਿਨਿ ਕੀਆ ਸੋ ਸਚੁ ਥੀਆ ॥ ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥ ਹਿਰਦੈ ਨਾਮੁ ਨਾਹੀ ਮਨਿ ਭੰਗੁ ॥ ਅਨਦਿਨੁ ਨਾਲਿ ਪਿਆਰੇ ਸੰਗੁ ॥ ੧ ॥ ਹਰਿ ਜੀਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥