੩੫੪
ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥ ੧ ॥ ਐਸਾ ਗੁਰਮਤਿ ਰਮਤੁ ਸਰੀਰਾ ॥ ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥ ੧ ॥ ਰਹਾਉ ॥ ਅਨਤ ਤਰੰਗ ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ ਹਰਿ ਗੁਣ ਸੰਗਾ ॥ ਮਿਥਿਆ ਜਨਮੁ ਸਾਕਤ ਸੰਸਾਰਾ ॥ ਰਾਮ ਭਗਤਿ ਜਨੁ ਰਹੈ ਨਿਰਾਰਾ ॥ ੨ ॥ ਸੂਚੀ ਕਾਇਆ ਹਰਿ ਗੁਣ ਗਾਇਆ ॥ ਆਤਮੁ ਚੀਨਿ ਰਹੈ ਲਿਵ ਲਾਇਆ ॥ ਆਦਿ ਅਪਾਰੁ ਅਪਰੰਪਰੁ ਹੀਰਾ ॥ ਲਾਲਿ ਰਤਾ ਮੇਰਾ ਮਨੁ ਧੀਰਾ ॥ ੩ ॥ ਕਥਨੀ ਕਹਹਿ ਕਹਹਿ ਸੇ ਮੂਏ ॥ ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥ ਸਭੁ ਜਗੁ ਦੇਖਿਆ ਮਾਇਆ ਛਾਇਆ ॥ ਨਾਨਕ ਗੁਰਮਤਿ ਨਾਮੁ ਧਿਆਇਆ ॥ ੪ ॥ ੧੭ ॥ ਆਸਾ ਮਹਲਾ ੧ ਤਿਤੁਕਾ ॥ ਕੋਈ ਭੀਖਕੁ ਭੀਖਿਆ ਖਾਇ ॥ ਕੋਈ ਰਾਜਾ ਰਹਿਆ ਸਮਾਇ ॥ ਕਿਸ ਹੀ ਮਾਨੁ ਕਿਸੈ ਅਪਮਾਨੁ ॥ ਢਾਹਿ ਉਸਾਰੇ ਧਰੇ ਧਿਆਨੁ ॥ ਤੁਝ ਤੇ ਵਡਾ ਨਾਹੀ ਕੋਇ ॥ ਕਿਸੁ ਵੇਖਾਲੀ ਚੰਗਾ ਹੋਇ ॥ ੧ ॥ ਮੈ ਤਾਂ ਨਾਮੁ ਤੇਰਾ ਆਧਾਰੁ ॥ ਤੂੰ ਦਾਤਾ ਕਰਣਹਾਰੁ ਕਰਤਾਰੁ ॥ ੧ ॥ ਰਹਾਉ ॥ ਵਾਟ ਨ ਪਾਵਉ ਵੀਗਾ ਜਾਉ ॥ ਦਰਗਹ ਬੈਸਣ ਨਾਹੀ ਥਾਉ ॥ ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥ ਖੀਨ ਖਰਾਬੁ ਹੋਵੈ ਨਿਤ ਕੰਧੁ ॥ ਖਾਣ ਜੀਵਣ ਕੀ ਬਹੁਤੀ ਆਸ ॥ ਲੇਖੈ ਤੇਰੈ ਸਾਸ ਗਿਰਾਸ ॥ ੨ ॥ ਅਹਿਨਿਸਿ ਅੰਧੁਲੇ ਦੀਪਕ ਦੇਇ ॥ ਭਉਜਲ ਡੂਬਤ ਚਿੰਤ ਕਰੇਇ ॥ ਕਹਹਿ ਸੁਣਹਿ ਜੋ ਮਾਨਹਿ ਨਾਉ ॥ ਹਉ ਬਲਿਹਾਰੈ ਤਾ ਕੈ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥ ੩ ॥ ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥ ਦਰਗਹ ਬੈਸਣ ਹੋਵੈ ਥਾਉ ॥ ਜਾਂ ਤੁਧੁ ਭਵੈ ਤਾ ਦੁਰਮਤਿ ਜਾਇ ॥ ਗਿਆਨ ਰਤਨੁ ਮਨਿ ਵਸੈ ਆਇ ॥ ਨਦਰਿ ਕਰੇ ਤਾ ਸਤਿਗੁਰੁ ਮਿਲੈ ॥ ਪ੍ਰਣਵਤਿ ਨਾਨਕੁ ਭਵਜਲ ਤਰੈ ॥ ੪ ॥ ੧੮ ॥ ਆਸਾ ਮਹਲਾ ੧ ਪੰਚਪਦੇ(੬) ॥ ਦੁਧ ਬਿਨੁ ਧੇਨੁ ਪੰਖ ਬਿਨ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥ ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥ ੧ ॥ ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥ ਦੂਖੁ ਲਾਗੈ ਤੂੰ ਵਿਸਰੁ ਨਾਹੀ ॥ ੧ ॥ ਰਹਾਉ ॥ ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥ ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੈ ॥ ੨ ॥ ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥ ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥ ੩ ॥ ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥ ੪ ॥ ਮਤਿ ਵਿਚਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥