੩੫੫
ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥ ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥ ੫ ॥ ੧੯ ॥ ਆਸਾ ਮਹਲਾ ੧ ॥ ਕਾਇਆ ਬ੍ਰਹਮਾ ਮਨੁ ਹੈ ਧੋਤੀ ॥ ਗਿਆਨੁ ਜਨੇਊ ਧਿਆਨੁ ਕੁਸਪਾਤੀ ॥ ਹਰਿ ਨਾਮਾ ਜਸੁ ਜਾਚਉ ਨਾਉ ॥ ਗੁਰ ਪਰਸਾਦੀ ਬ੍ਰਹਮਿ ਸਮਾਉ ॥ ੧ ॥ ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚਿ ਨਾਮੋ ਪੜਉ ਨਾਮੇ ਚਜੁ ਆਚਾਰੁ ॥ ੧ ॥ ਰਹਾਉ ॥ ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥ ਧੋਤੀ ਟਿਕਾ ਨਾਮੁ ਸਮਾਲਿ ॥ ਐਥੈ ਓਥੈ ਨਿਬਹੀ ਨਾਲਿ ॥ ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥ ੨ ॥ ਪੂਜਾ ਪ੍ਰੇਮ ਮਾਇਆ ਪਰਜਾਲਿ ॥ ਏਕੋ ਵੇਖਹੁ ਅਵਰੁ ਨ ਭਾਲਿ ॥ ਚੀਨੈੑ ਤਤੁ ਗਗਨ ਦਸ ਦੁਆਰ ॥ ਹਰਿ ਮੁਖਿ ਪਾਠ ਪੜੈ ਬੀਚਾਰ ॥ ੩ ॥ ਭੋਜਨੁ ਭਾਉ ਭਰਮੁ ਭਉ ਭਾਗੈ ॥ ਪਾਹਰੂਅਰਾ ਛਬਿ ਚੋਰੁ ਨ ਲਾਗੈ ॥ ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥ ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥ ੪ ॥ ਆਚਾਰੀ ਨਹੀ ਜੀਤਿਆ ਜਾਇ ॥ ਪਾਠ ਪੜੈ ਨਹੀ ਕੀਮਤਿ ਪਾਇ ॥ ਅਸਟ ਦਸੀ ਚਹੁ ਭੇਦੁ ਨ ਪਾਇਆ ॥ ਨਾਨਕ ਸਤਿਗੁਰਿ ਬ੍ਰਹਮ ਦਿਖਾਇਆ ॥ ੫ ॥ ੨੦ ॥ ਆਸਾ ਮਹਲਾ ੧ ॥ ਸੇਵਕੁ ਦਾਸੁ ਭਗਤੁ ਜਨ ਸੋਈ ॥ ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥ ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ੧ ॥ ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥ ੧ ॥ ਰਹਾਉ ॥ ਸਚਾ ਅਰਜੁ ਸਚੀ ਅਰਦਾਸਿ ॥ ਮਹਲੀ ਖਸਮੁ ਸੁਣੇ ਸਾਬਾਸਿ ॥ ਸਚੈ ਤਖਤਿ ਬੁਲਾਵੈ ਸੋਇ ॥ ਦੇ ਵਡਿਆਈ ਕਰੇ ਸੁ ਹੋਇ ॥ ੨ ॥ ਤੇਰਾ ਤਾਣੁ ਤੂਹੈ ਦੀਬਾਣੁ ॥ ਗੁਰ ਕਾ ਸਬਦੁ ਸਚੁ ਨੀਸਾਣੁ ॥ ਮੰਨੇ ਹੁਕਮੁ ਸੁ ਪਰਗਟੁ ਜਾਇ ॥ ਸਚੁ ਨੀਸਾਣੈ ਠਾਕ ਨ ਪਾਇ ॥ ੩ ॥ ਪੰਡਿਤ ਪੜਹਿ ਵਖਾਣਹਿ ਵੇਦੁ ॥ ਅੰਤਰਿ ਵਰਤੁ ਨ ਜਾਣਹਿ ਭੇਦੁ ॥ ਗੁਰ ਬਿਨੁ ਸੋਝੀ ਬੂਝ ਨ ਹੋਇ ॥ ਸਾਚਾ ਰਵਿ ਰਹਿਆ ਪ੍ਰਭੁ ਸੋਇ ॥ ੪ ॥ ਕਿਆ ਹਉ ਆਖਾ ਆਖਿ ਵਖਾਣੀ ॥ ਤੂੰ ਆਪੇ ਜਾਣਹਿ ਸਰਬ ਵਿਡਾਣੀ ॥ ਨਾਨਕ ਏਕੋ ਦਰੁ ਦੀਬਾਣੁ ॥ ਗੁਰਮੁਖਿ ਸਾਚੁ ਤਹਾ ਗੁਦਰਾਣੁ ॥ ੫ ॥ ੨੧ ॥ ਆਸਾ ਮਹਲਾ ੧ ॥ ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥ ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥ ੧ ॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥ ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥ ੧ ॥ ਰਹਾਉ ॥ ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥ ਸਖੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥