੩੫੬
ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥ ੨ ॥ ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥ ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥ ੩ ॥ ਆਸਾ ਮਨਸਾ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥ ੪ ॥ ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥ ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥ ੫ ॥ ੨੨ ॥ ਆਸਾ ਮਹਲਾ ੧ ਪੰਚਪਦੇ(੨) ॥ ਮੋਹੁ ਕੁਟੰਬੁ ਮੋਹ ਸਭ ਕਾਰ ॥ ਮੋਹੁ ਤੁਮ ਤਜਹੁ ਸਗਲ ਵੇਕਾਰ ॥ ੧ ॥ ਮੋਹੁ ਅਰੁ ਭਰਮੁ ਤਜਹੁ ਤੁਮੑ ਬੀਰ ॥ ਸਾਚੁ ਨਾਮੁ ਰਿਦੇ ਰਵੈ ਸਰੀਰ ॥ ੧ ॥ ਰਹਾਉ ॥ ਸਚੁ ਨਾਮੁ ਜਾ ਨਵ ਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥ ੨ ॥ ਏਤੁ ਮੋਹਿ ਡੂਬਾ ਸੰਸਾਰੁ ॥ ਗੁਰਮੁਖਿ ਕੋਈ ਉਤਰੈ ਪਾਰਿ ॥ ੩ ॥ ਏਤੁ ਮੋਹਿ ਫਿਰਿ ਜੂਨੀ ਪਾਹਿ ॥ ਮੋਹੇ ਲਾਗਾ ਜਮ ਪੁਰਿ ਜਾਹਿ ॥ ੪ ॥ ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥ ਨਾ ਮੋਹੁ ਤੂਟੈ ਨਾ ਥਾਇ ਪਾਹਿ ॥ ੫ ॥ ਨਦਰਿ ਕਰੇ ਤਾ ਏਹੁ ਮੋਹੁ ਜਾਇ ॥ ਨਾਨਕ ਹਰਿ ਸਿਉ ਰਹੈ ਸਮਾਇ ॥ ੬ ॥ ੨੩ ॥ ਆਸਾ ਮਹਲਾ ੧ ॥ ਆਪਿ ਕਰੇ ਸਚੁ ਅਲਖ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥ ੧ ॥ ਤੇਰਾ ਭਾਣਾ ਸਭੁ ਕਿਛੁ ਹੋਵੈ ॥ ਮਨਹਠਿ ਕੀਚੈ ਅੰਤਿ ਵਿਗੋਵੈ ॥ ੧ ॥ ਰਹਾਉ ॥ ਮਨਮੁਖ ਕੀ ਮਤਿ ਕੂੜਿ ਵਿਆਪੀ ॥ ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥ ੨ ॥ ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥ ਜੋ ਉਪਜੈ ਸੋ ਅਲਖ ਅਭੇਵਹੁ ॥ ੩ ॥ ਐਸਾ ਹਮਰਾ ਸਖਾ ਸਹਾਈ ॥ ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥ ੪ ॥ ਸਗਲੀਂ. ਸਉਦੀਂ. ਤੋਟਾ ਆਵੈ ॥ ਨਾਨਕ ਰਾਮ ਨਾਮੁ ਮਨਿ ਭਾਵੈ ॥ ੫ ॥ ੨੪ ॥ ਆਸਾ ਮਹਲਾ ੧ ਚਉਪਦੇ(੪) ॥ ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥ ੧ ॥ ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥ ੧ ॥ ਰਹਾਉ ॥ ਆਸ ਨਿਰਾਸੀ ਤਉ ਸੰਨਿਆਸੀ ॥ ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥ ੨ ॥ ਦਇਆ ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥ ੩ ॥ ਏਕੁ ਤੂ ਹੋਰਿਵੇਸ ਬਹੁਤੇਰੇ ॥ ਨਾਨਕੁ ਜਾਣੈ ਚੋਜ ਨ ਤੇਰੇ ॥ ੪ ॥ ੨੫ ॥ ਆਸਾ ਮਹਲਾ ੧ ॥ ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥ ੧ ॥ ਇਉ ਕਿਉ ਕੰਤ ਪਿਆਰੀ ਹੋਵਾ ॥ ਸਹ ਜਾਗੈ ਹਉ ਨਿਸ ਭਰਿ ਸੋਵਾ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥