੩੫੭
ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥ ੨ ॥ ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ ਦਰਸਨ ਬਿਨੁ ਰਹਨੁ ਨ ਜਾਈ ॥ ੧ ॥ ਰਹਾਉ ॥ ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਧਨ ਪਛੁਤਾਨੀ ॥ ੩ ॥ ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥ ੧ ॥ ਰਹਾਉ ॥ ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰਵੈ ਭਤਾਰੁ ॥ ੪ ॥ ਤਉ ਨਾਨਕ ਕੰਤੈ ਮਨਿ ਭਾਵੈ ॥ ਛੋਡਿ ਵਡਾਈ ਅਪਣੇ ਖਸਮ ਸਮਾਵੈ ॥ ੧ ॥ ਰਹਾਉ ॥ ੨੬ ॥ ਆਸਾ ਮਹਲਾ ੧ ॥ ਪੇਵਕੜੈ ਧਨ ਖਰੀ ਇਆਣੀ ॥ ਤਿਸੁ ਸਹ ਕੀ ਮੈ ਸਾਰ ਨ ਜਾਣੀ ॥ ੧ ॥ ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ ॥ ੧ ॥ ਰਹਾਉ ॥ ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥ ੨ ॥ ਗੁਰ ਪਰਸਾਦੀ ਐਸੀ ਮਤਿ ਆਵੈ ॥ ਤਾਂ ਕਾਮਣਿ ਕੰਤੈ ਮਨਿ ਭਾਵੈ ॥ ੩ ॥ ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥ ਸਦ ਹੀ ਸੇਜੇ ਰਵੈ ਭਤਾਰੁ ॥ ੪ ॥ ੨੭ ॥ ਆਸਾ ਮਹਲਾ ੧ ॥ ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭਲਾਈ ॥ ੧ ॥ ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥ ੧ ॥ ਰਹਾਉ ॥ ਬਹੁਤੇ ਅਉਗਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥ ੨ ॥ ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਸੋਈ ॥ ੩ ॥ ਕਹਤ ਨਾਨਕ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥ ੪ ॥ ੨੮ ॥ ਆਸਾ ਮਹਲਾ ੧ ਦੁਪਦੇ ॥ ਤਿਤੁ ਸਰਵੜੈ ਭਈਅਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥ ੧ ॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥ ੧ ॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪਣਵਤਿ ਨਾਨਕ ਤਿਨੑ ਕੀ ਸਰਣਾ ਜਿਨੑ ਤੂੰ ਨਾਹੀ ਵੀਸਰਿਆ ॥ ੨ ॥ ੨੯ ॥ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ ਵੇਸ ਅਨੇਕ ॥ ੧ ॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥ ੧ ॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੈਤੇ ਵੇਸ ॥ ੨ ॥ ੩੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥