੩੫੮
ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੩ ਮਹਲਾ ੧ ॥
ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥ ਲਖਾ ਉਪਰਿ ਫੁਰਮਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥ ੧ ॥ ਹਰਿ ਕੇ ਨਾਮ ਬਿਨਾ ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥ ੧ ॥ ਰਹਾਉ ॥ ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥ ੨ ॥ ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥ ੩ ॥ ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥ ੪ ॥ ੧ ॥ ੩੧ ॥ ਆਸਾ ਮਹਲਾ ੧ ॥ ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥ ੧ ॥ ਲੋਕਾ ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥ ੧ ॥ ਰਹਾਉ ॥ ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥ ੨ ॥ ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥ ੩ ॥ ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥ ੪ ॥ ੨ ॥ ੩੨ ॥

ਆਸਾ ਘਰੁ ੪ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥ ੧ ॥ ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥ ੧ ॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥ ੨ ॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥ ੩ ॥ ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੀੑ ॥ ਤੁੰ ਸਾਹਿਬੁ ਹਉ ਸਾਂਗੀ ਤੇਰਾ ਪਣਵੈ ਨਾਨਕੁ ਜਾਤਿ ਕੈਸੀ ॥ ੪ ॥ ੧ ॥ ੩੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥