੩੫੯
ਆਸਾ ਘਰੁ ੫ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥ ੧ ॥ ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਲਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥ ੧ ॥ ਰਹਾਉ ॥ ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥ ੨ ॥ ਪੰਚ ਸਖੀ ਹਮ ਏਕੁ ਭਤਾਰੋ ॥ ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥ ੩ ॥ ਪੰਚ ਸਖੀ ਮਿਲਿ ਰੁਦਨੁ ਕਰੇਹਾ ॥ ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥ ੪ ॥ ੧ ॥ ੩੪ ॥

ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੬ ਮਹਲਾ ੧ ॥
ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥ ੧ ॥ ਲਾਲ ਬਹੁ ਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥ ੧ ॥ ਰਹਾਉ ॥ ਹਰਿ ਹਰਿ ਹਾਰੁ ਕੰਠਿ ਲੇ ਪਹਿਰੇ ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥ ੨ ॥ ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥ ੩ ॥ ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥ ੪ ॥ ੧ ॥ ੩੫ ॥ ਆਸਾ ਮਹਲਾ ੧ ॥ ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥ ੧ ॥ ਤੇਰਾ ਹੁਕਮੁ ਭਲਾ ਤੁਧੁ ਭਾਵੈ ॥ ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥ ੧ ॥ ਰਹਾਉ ॥ ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥ ੨ ॥ ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥ ੩ ॥ ਨਾ ਕੋ ਪੜਿਆ ਪੰਡਿੁਤ ਬੀਨਾ ਨਾ ਕੋ ਮੂਰਖੁ ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥ ੪ ॥ ੨ ॥ ੩੬ ॥ ਆਸਾ ਮਹਲਾ ੧ ॥ ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥