੩੬੦
ਪਾਵਉ ॥ ੧ ॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥ ੧ ॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥ ੨ ॥ ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥ ੩ ॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥ ੪ ॥ ੩ ॥ ੩੭ ॥ ਆਸਾ ਮਹਲਾ ੧ ॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥ ੧ ॥ ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥ ੧ ॥ ਰਹਾਉ ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥ ੨ ॥ ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥ ੩ ॥ ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥ ੪ ॥ ੪ ॥ ੩੮ ॥ ਆਸਾ ਮਹਲਾ ੧ ॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥ ੧ ॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥ ੧ ॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀਂ. ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥ ੨ ॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥ ੩ ॥ ੫ ॥ ੩੯ ॥

ਰਾਗੁ ਆਸਾ ਘਰੁ ੨ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਦਰਸਨੁ ਪਾਵੈ ਵਡਭਾਗਿ ॥ ਗੁਰ ਕੈ ਸਬਦਿ ਸਚੈ ਬੈਰਾਗਿ ॥ ਖਟੁ ਦਰਸਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥