੩੬੧
ਵਰਤੈ ਵਰਤਾਰਾ ॥ ਗੁਰ ਕਾ ਦਰਸਨੁ ਅਗਮ ਅਪਾਰਾ ॥ ੧ ॥ ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥ ਸਾਚਾ ਆਪਿ ਵਸੈ ਮਨਿ ਸੋਇ ॥ ੧ ॥ ਰਹਾਉ ॥ ਗੁਰ ਦਰਸਨਿ ਉਧਰੈ ਸੰਸਾਰਾ ॥ ਜੇ ਕੋ ਲਾਏ ਭਾਉ ਪਿਆਰਾ ॥ ਭਾਉ ਪਿਆਰਾ ਲਾਏ ਵਿਰਲਾ ਕੋਇ ॥ ਗੁਰ ਕੈ ਦਰਸਨਿ ਸਦਾ ਸਖੁ ਹੋਇ ॥ ੨ ॥ ਗੁਰ ਕੈ ਦਰਸਨਿ ਮੋਖ ਦੁਆਰੁ ॥ ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥ ਨਿਗੁਰੇ ਕਉ ਗਤਿ ਕਾਈ ਨਾਹੀ ॥ ਅਵਗੁਣਿ ਮੁਠੇ ਚੋਟਾ ਖਾਹੀ ॥ ੩ ॥ ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥ ਗੁਰਮੁਖਿ ਤਾ ਕਉ ਲਗੈ ਨ ਪੀਰ ॥ ਜਮਕਾਲੁ ਤਿਸੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥ ੪ ॥ ੧ ॥ ੪੦ ॥ ਆਸਾ ਮਹਲਾ ੩ ॥ ਸਬਦਿ ਮੁਆ ਵਿਚਹੁ ਆਪੁ ਗਵਾਇ ॥ ਸਤਿਗੁਰੁ ਸੇਵੇ ਤਿਲੁ ਨ ਤਾਮਇ ॥ ਨਿਰਭਉ ਦਾਤਾ ਸਦਾ ਮਨਿ ਹੋਇ ॥ ਸਚੀ ਬਾਣੀ ਪਾਏ ਭਾਗਿ ਕੋਇ ॥ ੧ ॥ ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥ ਪੂਰੇ ਗੁਰ ਕੈ ਸਬਦਿ ਸਮਾਹਿ ੧ ॥ ਰਹਾਉ ॥ ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥ ਅੰਮ੍ਰਿਤ ਸਬਦਿ ਨਾਮੁ ਵਖਾਣੈ ॥ ਸਾਚੀ ਬਾਣੀ ਸੂਚਾ ਹੋਇ ॥ ਗੁਣ ਤੇ ਨਾਮੁ ਪਰਾਪਤਿ ਹੋਇ ॥ ੨ ॥ ਗੁਣ ਅਮੋਲਕ ਪਾਏ ਨ ਜਾਹਿ ॥ ਮਨਿ ਨਿਰਮਲ ਸਾਚੈ ਸਬਦਿ ਸਮਾਹਿ ॥ ਸੇ ਵਡਭਾਗੀ ਜਿਨੑ ਨਾਮੁ ਧਿਆਇਆ ॥ ਸਦਾ ਗੁਣਦਾਤਾ ਮੰਨਿ ਵਸਾਇਆ ॥ ੩ ॥ ਜੋ ਗੁਣ ਸੰਗ੍ਰਹੈ ਤਿਨੑ ਬਲਿਹਾਰੈ ਜਾਉ ॥ ਦਰਿ ਸਾਚੈ ਸਾਚੇ ਗੁਣ ਗਾਉ ॥ ਆਪੇ ਦੇਵੈ ਸਹਜਿ ਸੁਭਾਇ ॥ ਨਾਨਕ ਕੀਮਤਿ ਕਹਣੁ ਨ ਜਾਇ ॥ ੪ ॥ ੨ ॥ ੪੧ ॥ ਆਸਾ ਮਹਲਾ ੩ ॥ ਸਤਿਗੁਰ ਵਿਚਿ ਵਡੀ ਵਡਿਆਈ ॥ ਚਿਰੀ ਵਿਛੰਨੇ ਮੇਲਿ ਮਿਲਾਈ ॥ ਆਪੇ ਮੇਲੇ ਮੇਲਿ ਮਿਲਾਏ ॥ ਆਪਣੀ ਕੀਮਤਿ ਆਪੇ ਪਾਏ ॥ ੧ ॥ ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥ ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥ ੧ ॥ ਰਹਾਉ ॥ ਗੁਰਮੁਖਿ ਕੀਮਤਿ ਜਾਣੈ ਕੋਇ ॥ ਵਿਰਲੇ ਕਰਮਿ ਪਰਾਪਤਿ ਹੋਇ ॥ ਊਚੀ ਬਾਣੀ ਊਚਾ ਹੋਇ ॥ ਗੁਰਮੁਖਿ ਸਬਦਿ ਵਖਾਣੈ ਕੋਇ ॥ ੨ ॥ ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥ ਸਤਿਗੁਰੁ ਭੇਟੇ ਤਾ ਉਤਰੈ ਪੀਰ ॥ ਬਿਨੁ ਗੁਰ ਭੇਟੇ ਦੁਖੁ ਕਮਾਇ ॥ ਮਨਮੁਖਿ ਬਹੁਤੀ ਮਿਲੈ ਸਜਾਇ ॥ ੩ ॥ ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥ ਪੀਵਤ ਰਹੈ ਪੀਆਏ ਸੋਇ ॥ ਗੁਰ ਕਿਰਪਾ ਤੇ ਹਰਿ ਰਸੁ ਪਾਏ ॥ ਨਾਨਕ ਨਾਮਿ ਰਤੇ ਗਤਿ ਪਾਏ ॥ ੪ ॥ ੩ ॥ ੪੨ ॥ ਆਸਾ ਮਹਲਾ ੩ ॥ ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥ ਸੇਵਤ ਹੀ ਸੁਖੁ ਸਾਂਤਿ ਸਰੀਰ ॥ ਸਬਦਿ ਤਰੇ ਜਨ ਸਹਜਿ ਸੁਭਾਇ ॥ ਤਿਨ ਕੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥