੩੬੨
ਹਮ ਸਦ ਲਾਗਹ ਪਾਇ ॥ ੧ ॥ ਜੋ ਮਨਿ ਰਾਤੇ ਰੰਗੁ ਲਾਇ ॥ ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥ ੧ ॥ ਰਹਾਉ ॥ ਸਬਦੁ ਚਾਖੈ ਸਾਚਾ ਸਾਦੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥ ਆਪੇ ਨੇੜੈ ਆਪੇ ਦੂਰਿ ॥ ੨ ॥ ਆਖਣਿ ਆਖੈ ਬਕੈ ਸਭੁ ਕੋਇ ॥ ਆਪੇ ਬਖਸਿ ਮਿਲਾਏ ਸੋਇ ॥ ਕਹਣੈ ਕਥਨਿ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥ ੩ ॥ ਗੁਰਮੁਖਿ ਵਿਚਹੁ ਆਪੁ ਗਵਾਇ ॥ ਹਰਿ ਰੰਗਿ ਰਾਤੇ ਮੋਹੁ ਚੁਕਾਇ ॥ ਅਤਿ ਨਿਰਮਲੁ ਗੁਰ ਸਬਦ ਵੀਚਾਰ ॥ ਨਾਨਕ ਨਾਮਿ ਸਵਾਰਣਹਾਰ ॥ ੪ ॥ ੪ ॥ ੪੩ ॥ ਆਸਾ ਮਹਲਾ ੩ ॥ ਦੂਜੈ ਭਾਇ ਲਗੇ ਦੁਖੁ ਪਾਇਆ ॥ ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਸੇਵੈ ਸੋਝੀ ਹੋਇ ॥ ਦੂਜੈ ਭਾਇ ਨ ਲਾਗੈ ਕੋਇ ॥ ੧ ॥ ਮੂਲਿ ਲਾਗੇ ਸੇ ਜਨ ਪਰਵਾਣੁ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥ ੧ ॥ ਰਹਾਉ ॥ ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀਂ. ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥ ੨ ॥ ਗੁਰ ਕੀ ਸੇਵਾ ਸਦਾ ਸੁਖੁ ਪਾਏ ॥ ਸੰਤ ਸੰਗਤਿ ਮਿਲਿ ਹਰਿ ਗੁਣ ਗਾਏ ॥ ਨਾਮੇ ਨਾਮਿ ਕਰੇ ਵੀਚਾਰੁ ॥ ਆਪਿ ਤਰੈ ਕੁਲ ਉਧਰਣਹਾਰੁ ॥ ੩ ॥ ਗੁਰ ਕੀ ਬਾਣੀ ਨਾਮਿ ਵਜਾਏ ॥ ਨਾਨਕ ਮਹਲੁ ਸਬਦਿ ਘਰੁ ਪਾਏ ॥ ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥ ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥ ੪ ॥ ੫ ॥ ੪੪ ॥ ਆਸਾ ਮਹਲਾ ੩ ॥ ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥ ਦੂਜੈ ਭਾਇ ਆਤਮ ਸੰਘਾਰਹਿ ॥ ਮੇਰਾ ਮੇਰਾ ਕਰਿ ਕਰਿ ਵਿਗੂਤਾ ॥ ਆਤਮੁ ਨ ਚੀਨੈੑ ਭਰਮੈ ਵਿਚਿ ਸੂਤਾ ॥ ੧ ॥ ਮਰੁ ਮੁਇਆ ਸਬਦੇ ਮਰਿ ਜਾਇ ॥ ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥ ੧ ॥ ਰਹਾਉ ॥ ਨਾਮ ਵਿਹੂਣ ਗਰਭ ਗਲਿ ਜਾਇ ॥ ਬਿਰਥਾ ਜਨਮੁ ਦੂਜੈ ਲੋਭਾਇ ॥ ਨਾਮ ਬਿਹੂਣੀ ਦੁਖਿ ਜਲੈ ਸਬਾਈ ॥ ਸਤਿਗੁਰਿ ਪੂਰੈ ਬੂਝ ਬੁਝਾਈ ॥ ੨ ॥ ਮਨੁ ਚੰਚਲੁ ਬਹੁ ਚੋਟਾ ਖਾਇ ॥ ਏਥਹੁ ਛੁੜਕਿਆ ਠਉਰ ਨ ਪਾਇ ॥ ਗਰਭ ਜੋਨਿ ਵਿਸਟਾ ਕਾ ਵਾਸੁ ॥ ਤਿਤ ਘਰਿ ਮਨਮੁਖੁ ਕਰੇ ਨਿਵਾਸੁ ॥ ੩ ॥ ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ ਗੁਰਮੁਖਿ ਜੋਤੀ ਜੋਤਿ ਮਿਲਾਈ ॥ ਨਿਰਮਲ ਬਾਣੀ ਨਿਜ ਘਰਿ ਵਾਸਾ ॥ ਨਾਨਕ ਹਉਮੈ ਮਾਰੇ ਸਦਾ ਉਦਾਸਾ ॥ ੪ ॥ ੬ ॥ ੪੫ ॥ ਆਸਾ ਮਹਲਾ ੩ ॥ ਲਾਲੈ ਆਪਣੀ ਜਾਤੀ ਗਵਾਈ ॥ ਤਨੁ ਮਨੁ ਅਰਪੇ ਸਤਿਗੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥