੩੬੩
ਸਰਣਾਈ ॥ ਹਿਰਦੈ ਨਾਮੁ ਵਡੀ ਵਡਿਆਈ ॥ ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ ॥ ੧ ॥ ਸੋ ਲਾਲਾ ਜੀਵਤੁ ਮਰੈ ॥ ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥ ੧ ॥ ਰਹਾਉ ॥ ਕਰਣੀ ਕਾਰ ਧੁਰਹੁ ਫੁਰਮਾਈ ॥ ਬਿਨੁ ਸਬਦੈ ਕੋ ਥਾਇ ਨ ਪਾਈ ॥ ਕਰਣੀ ਕੀਰਤਿ ਨਾਮੁ ਵਸਾਈ ॥ ਆਪੇ ਦੇਵੈ ਢਿਲ ਨ ਪਾਈ ॥ ੨ ॥ ਮਨਮੁਖਿ ਭਰਮਿ ਭੁਲੈ ਸੰਸਾਰੁ ॥ ਬਿਨ ਰਾਸੀ ਕੂੜਾ ਕਰੇ ਵਾਪਾਰੁ ॥ ਵਿਣੁ ਰਾਸੀ ਵਖਰੁ ਪਲੈ ਨ ਪਾਇ ॥ ਮਨਮੁਖਿ ਭੁਲਾ ਜਨਮੁ ਗਵਾਇ ॥ ੩ ॥ ਸਤਿਗੁਰੁ ਸੇਵੇ ਸੁ ਲਾਲਾ ਹੋਇ ॥ ਊਤਮ ਜਾਤੀ ਊਤਮੁ ਸੋਇ ॥ ਗੁਰ ਪਉੜੀ ਸਭ ਦੂ ਊਚਾ ਹੋਇ ॥ ਨਾਨਕ ਨਾਮਿ ਵਡਾਈ ਹੋਇ ॥ ੪ ॥ ੭ ॥ ੪੬ ॥ ਆਸਾ ਮਹਲਾ ੩ ॥ ਮਨਮੁਖਿ ਝੂਠੋ ਝੂਠੁ ਕਮਾਵੈ ॥ ਖਸਮੈ ਕਾ ਮਹਲੁ ਕਦੇ ਨ ਪਾਵੈ ॥ ਦੂਜੈ ਲਗੀ ਭਰਮਿ ਭੁਲਾਵੈ ॥ ਮਮਤਾ ਬਾਧਾ ਆਵੈ ਜਾਵੈ ॥ ੧ ॥ ਦੋਹਾਗਣੀ ਕਾ ਮਨ ਦੇਖੁ ਸੀਗਾਰੁ ॥ ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾੁਰ ॥ ੧ ॥ ਰਹਾਉ ॥ ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥ ਗੁਰ ਸਬਦੀ ਸੀਗਾਰੁ ਬਣਾਵੈ ॥ ਸੇਜ ਸੁਖਾਲੀ ਅਨਦਿਨੁ ਹਰਿ ਰਾਵੈ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥ ੨ ॥ ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥ ਅਪਣਾ ਪਿਰੁ ਰਾਖੈ ਸਦਾ ਉਰ ਧਾਰਿ ॥ ਨੇੜੈ ਵੇਖੈ ਸਦਾ ਹਦੂਰਿ ॥ ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥ ੩ ॥ ਆਗੈ ਜਾਤਿ ਰੂਪੁ ਨ ਜਾਇ ॥ ਤੇਹਾ ਹੋਵੈ ਜੇਹੇ ਕਰਮ ਕਮਾਇ ॥ ਸਬਦੇ ਊਚੋ ਊਚਾ ਹੋਇ ॥ ਨਾਨਕ ਸਾਚਿ ਸਮਾਵੈ ਸੋਇ ॥ ੪ ॥ ੮ ॥ ੪੭ ॥ ਆਸਾ ਮਹਲਾ ੩ ॥ ਭਗਤਿ ਰਤਾ ਜਨੁ ਸਹਜਿ ਸੁਭਾਇ ॥ ਗੁਰ ਕੈ ਭੈ ਸਾਚੈ ਸਾਚਿ ਸਮਾਇ ॥ ਬਿਨੁ ਗੁਰ ਪੂਰੇ ਭਗਤਿ ਨ ਹੋਇ ॥ ਮਨਮੁਖ ਰੁੰਨੇ ਅਪਨੀ ਪਤਿ ਖੋਇ ॥ ੧ ॥ ਮੇਰੇ ਮਨ ਹਰਿ ਜਪਿ ਸਦਾ ਧਿਆਇ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥ ੧ ॥ ਰਹਾਉ ॥ ਗੁਰ ਪੂਰੇ ਤੇ ਪੂਰਾ ਪਾਏ ॥ ਹਿਰਦੈ ਸਬਦੁ ਸਚੁ ਨਾਮੁ ਵਸਾਏ ॥ ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥ ਸਦਾ ਸੂਚੇ ਸਾਚਿ ਸਮਾਏ ॥ ੨ ॥ ਹਰਿ ਪ੍ਰਭੁ ਵੇਖੈ ਸਦਾ ਹਜੂਰਿ ॥ ਗੁਰ ਪਰਸਾਦਿ ਰਹਿਆ ਭਰਪੂਰਿ ॥ ਜਹਾ ਜਾਉ ਤਹ ਵੇਖਾ ਸੋਇ ॥ ਗੁਰ ਬਿਨੁ ਦਾਤਾ ਅਵਰੁ ਨ ਕੋਇ ॥ ੩ ॥ ਗੁਰੁ ਸਾਗਰੁ ਪੂਰਾ ਭੰਡਾਰ ॥ ਊਤਮ ਰਤਨ ਜਵਾਹਰ ਅਪਾਰ ॥ ਗੁਰ ਪਰਸਾਦੀ ਦੇਵਣਹਾਰੁ ॥ ਨਾਨਕ ਬਖਸੇ ਬਖਸਣਹਾਰੁ ॥ ੪ ॥ ੯ ॥ ੪੮ ॥ ਆਸਾ ਮਹਲਾ ੩ ॥ ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥ ਪੂਰੈ ਭਾਗਿ ਗੁਰ ਸੇਵਾ ਹੋਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥