੩੬੪
ਸੋ ਬੂਝੈ ਜਿਸੁ ਆਪਿ ਬੁਝਾਏ ॥ ਗੁਰ ਪਰਸਾਦੀ ਸੇਵ ਕਰਾਏ ॥ ੧ ॥ ਗਿਆਨ ਰਤਨਿ ਸਭ ਸੋਝੀ ਹੋਇ ॥ ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥ ੧ ॥ ਰਹਾਉ ॥ ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥ ਪੂਰੇ ਗੁਰ ਤੇ ਸੋਝੀ ਪਾਏ ॥ ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥ ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥ ੨ ॥ ਜੰਮਣੁ ਮਰਣਾ ਹੈ ਸੰਸਾਰੁ ॥ ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥ ਪਰ ਨਿੰਦਾ ਬਹੁ ਕੂੜੁ ਕਮਾਵੈ ॥ ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥ ੩ ॥ ਸਤ ਸੰਗਤਿ ਮਿਲਿ ਸਭ ਸੋਝੀ ਪਾਏ ॥ ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥ ਭਾਣਾ ਮੰਨੇ ਸਦਾ ਸੁਖੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥ ੪ ॥ ੧੦ ॥ ੪੯ ॥ ਆਸਾ ਮਹਲਾ ੩ ਪੰਚਪਦੇ(੨) ॥ ਸਬਦਿ ਮਰੈ ਤਿਸੁ ਸਦਾ ਅਨੰਦ ॥ ਸਤਿਗੁਰ ਭੇਟੇ ਗੁਰ ਗੋਬਿੰਦ ॥ ਨਾ ਫਿਰਿ ਮਰੈ ਨ ਆਵੈ ਜਾਇ ॥ ਪੂਰੇ ਗੁਰ ਤੇ ਸਾਚਿ ਸਮਾਇ ॥ ੧ ॥ ਜਿਨੑ ਕਉ ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥ ੧ ॥ ਰਹਾਉ ॥ ਜਿਨੑ ਕਉ ਹਰਿ ਪ੍ਰਭੁ ਲਏ ਮਿਲਾਇ ॥ ਤਿਨੑ ਕੀ ਗਹਣ ਗਤਿ ਕਹੀ ਨ ਜਾਇ ॥ ਪੂਰੈ ਸਤਿਗੁਰ ਦਿਤੀ ਵਡਿਆਈ ॥ ਊਤਮ ਪਦਵੀ ਹਰਿ ਨਾਮਿ ਸਮਾਈ ॥ ੨ ॥ ਜੋ ਕਿਛੁ ਕਰੇ ਸੁ ਆਪੇ ਆਪਿ ॥ ਏਕ ਘੜੀ ਮਹਿ ਥਾਪਿ ਉਥਾਪਿ ॥ ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ ॥ ੩ ॥ ਜਿਨੑ ਕੈ ਪੋਤੈ ਪੁੰਨੁ ਤਿਨਾੑ ਗੁਰੂ ਮਿਲਾਏ ॥ ਸਚੁ ਬਾਣੀ ਗੁਰੁ ਸਬਦੁ ਸੁਣਾਏ ॥ ਜਹਾਂ ਸਬਦੁ ਤਹਾਂ ਦੁਖੁ ਜਾਏ ॥ ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥ ੪ ॥ ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ ਸਾਚਾ ਸੋਇ ॥ ਪੂਰੈ ਸਬਦਿ ਮੰਨਿ ਵਸਾਏ ॥ ਨਾਨਕ ਨਾਮਿ ਰਤੇ ਸੁਖੁ ਪਾਏ ॥ ੫ ॥ ੧੧ ॥ ੫੦ ॥ ਆਸਾ ਮਹਲਾ ੩ ॥ ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲ ਵਾਉ ॥ ਦੀਵਾ ਬਲੈ ਨ ਸੋਝੀ ਪਾਇ ॥ ੧ ॥ ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥ ੧ ॥ ਰਹਾਉ ॥ ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ ਪੂਰੇ ਤਾਲ ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥ ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥ ੨ ॥ ਗੁਰਮੁਖਿ ਭਗਤਿ ਅੰਤਰਿ ਪਤੀਤਿ ਪਿਆਰੁ ॥ ਗੁਰ ਕਾ ਸਬਦੁ ਸਹਜਿ ਵੀਚਾਰੁ ॥ ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥ ੩ ॥ ਏਹਾ ਭਗਤਿ ਜਨੁ ਜੀਵਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥