੩੬੫
ਮਰੈ ॥ ਗੁਰ ਪਰਸਾਦੀ ਭਵਜਲੁ ਤਰੈ ॥ ਗੁਰ ਕੈ ਬਚਨਿ ਭਗਤਿ ਥਾਇ ਪਾਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥ ੪ ॥ ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ ਭਗਤਿ ਰਤੇ ਤਿਨੑ ਸਚੀ ਸੋਇ ॥ ਨਾਨਕ ਨਾਮ ਰਤੇ ਸੁਖੁ ਹੋਇ ॥ ੫ ॥ ੧੨ ॥ ੫੧ ॥

ਆਸਾ ਘਰੁ ੮ ਕਾਫੀ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥ ੧ ॥ ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥ ੧ ॥ ਰਹਾਉ ॥ ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥ ੨ ॥ ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥ ੩ ॥ ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥ ੪ ॥ ੩੯ ॥ ੧੩ ॥ ੫੨ ॥

ਆਸਾ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥ ੧ ॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥ ੧ ॥ ਤੂੰ ਦਰਿਆਉ ਸਭ ਤੁਝਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥ ੨ ॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ੩ ॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥ ੪ ॥ ੧ ॥ ੫੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥