੩੬੬
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੨ ਮਹਲਾ ੪ ॥
ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥ ਹਮਾਰਾ ਧੜਾ ਹਰਿ ਰਹਿਆ ਸਆਈ ॥ ੧ ॥ ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥ ੧ ॥ ਰਹਾਉ ॥ ਜਿਨੑ ਸਿਓ ਧੜੇ ਕਰਹਿ ਸੇ ਜਾਹਿ ॥ ਝੂਠੁ ਧੜੇ ਕਰਿ ਪਛੋਤਾਹਿ ॥ ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥ ੨ ॥ ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥ ਮਾਇਆ ਕਉ ਲੂਝਹਿ ਗਾਵਾਰੀ ॥ ਜਨਮਿ ਮਰਹਿ ਜੂਐ ਬਾਜੀ ਹਾਰੀ ॥ ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥ ੩ ॥ ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥ ਹਮਾਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥ ੪ ॥ ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥ ਜੈਸਾ ਬੀਜੈ ਤਸਾ ਖਾਵੈ ॥ ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥ ੫ ॥ ੨ ॥ ੫੪ ॥ ਆਸਾ ਮਹਲਾ ੪ ॥ ਹਿਰਦੇ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥ ਗੁਰਬਾਣੀ ਹਰਿ ਅਲਖੁ ਲਖਾਇਆ ॥ ੧ ॥ ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ ਏਕੋ ਰਵਿ ਇਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥ ੧ ॥ ਰਹਾਉ ॥ ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥ ੨ ॥ ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥ ੩ ॥ ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ ਗੁਰ ਪੂਰੈ ਨਾਨਕ ਹਰਿ ਪਾਇਆ ॥ ੪ ॥ ੩ ॥ ੫੫ ॥ ਆਸਾ ਮਹਲਾ ੪ ॥ ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ ਨਾਮੁ ਜਪੀ ਨਾਮੋ ਸੁਖ ਸਾਰੁ ॥ ੧ ॥ ਨਾਮੁ ਜਪਹੁ ਮੇਰੇ ਸਾਜਨ ਸੈਨਾ ॥ ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥ ੧ ॥ ਰਹਾਉ ॥ ਨਾਮ ਬਿਨਾ ਨਹੀ ਜੀਵਿਆ ਜਾਇ ॥ ਵਡੈ ਭਾਗਿ ਗੁਰਮੁਖਿ ਹਰਿ ਪਾਇ ॥ ੨ ॥ ਨਾਮਹੀਨ ਕਾਲਖ ਮੁਖਿ ਮਾਇਆ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥