੩੬੭
੩ ॥ ਵਡਾ ਵਡਾ ਹਰਿ ਭਾਗ ਕਰਿ ਪਾਇਆ ॥ ਨਾਨਕ ਗੁਰਮੁਖਿ ਨਾਮੁ ਦਿਵਾਇਆ ॥ ੪ ॥ ੪ ॥ ੫੬ ॥ ਆਸਾ ਮਹਲਾ ੪ ॥ ਗੁਣ ਗਾਵਾ ਗੁਣ ਬੋਲੀ ਬਾਣੀ ॥ ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥ ੧ ॥ ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥ ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥ ੧ ॥ ਰਹਾਉ ॥ ਹਰਿ ਗੁਣ ਗਾਵੈ ਹਰਿ ਜਨ ਲੋਗਾ ॥ ਵਡੈ ਭਾਗਿ ਪਾਏ ਹਰਿ ਨਿਰਜੋਗਾ ॥ ੨ ॥ ਗੁਣ ਵਿਹੂਣ ਮਾਇਆ ਮਲੁ ਧਾਰੀ ॥ ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥ ੩ ॥ ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥ ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥ ੪ ॥ ੫ ॥ ੫੭ ॥ ਆਸਾ ਮਹਲਾ ੪ ॥ ਨਾਮੁ ਸੁਣੀ ਨਾਮੋ ਮਨਿ ਭਾਵੈ ॥ ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥ ੧ ॥ ਨਾਮੁ ਜਪਹੁ ਗੁਰਮੁਖਿ ਪਰਗਾਸਾ ॥ ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥ ੧ ॥ ਰਹਾਉ ॥ ਨਾਮੈ ਸੁਰਤਿ ਸੁਨੀ ਮਨਿ ਭਾਈ ॥ ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥ ੨ ॥ ਨਾਮਹੀਣ ਗਏ ਮੂੜ ਨੰਗਾ ॥ ਪਚਿ ਪਚਿ ਮੁਏ ਬਿਖ ਦੇਖਿ ਪਤੰਗਾ ॥ ੩ ॥ ਆਪੇ ਥਾਪੇ ਥਾਪਿ ਉਥਾਪੇ ॥ ਨਾਨਕ ਨਾਮੁ ਦੇਵੈ ਹਰਿ ਆਪੇ ॥ ੪ ॥ ੬ ॥ ੫੮ ॥ ਆਸਾ ਮਹਲਾ ੪ ॥ ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥ ਫਲ ਲਾਗੇ ਹਰਿ ਰਸਕ ਰਸਾਈ ॥ ੧ ॥ ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥ ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥ ੧ ॥ ਰਹਾਉ ॥ ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥ ਗੁਰ ਤੁਠਾ ਸਿਖ ਦੇਵੈ ਮੇਰੇ ਭਾਈ ॥ ੨ ॥ ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥ ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥ ੩ ॥ ਜੇ ਵਡ ਭਾਗ ਹੋਵਹਿ ਵਡ ਊਚੇ ॥ ਨਾਨਕ ਨਾਮੁ ਜਪਹਿ ਸਚਿ ਸੂਚੇ ॥ ੪ ॥ ੭ ॥ ੫੯ ॥ ਆਸਾ ਮਹਲਾ ੪ ॥ ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥ ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥ ੧ ॥ ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥ ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥ ੧ ॥ ਰਹਾਉ ॥ ਨਾਮੋ ਨਾਮੁ ਸੁਣੀ ਮਨੁ ਸਰਸਾ ॥ ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥ ੨ ॥ ਨਾਮ ਬਿਨਾ ਕੁਸਟੀ ਮੋਹ ਅੰਧਾ ॥ ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥ ੩ ॥ ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥ ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥ ੪ ॥ ੮ ॥ ੬੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥