੩੬੮
ੴ ਸਤਿਗੁਰ ਪ੍ਰਸਾਦਿ ॥ ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥ ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥ ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥ ੧ ॥ ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥ ੧ ॥ ਰਹਾਉ ॥ ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥ ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥ ੨ ॥ ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥ ੩ ॥ ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥ ੪ ॥ ੯ ॥ ੬੧ ॥ ਆਸਾ ਮਹਲਾ ੪ ॥ ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥ ੧ ॥ ਮੇਰੈ ਮਨਿ ਐਸੀ ਭਗਤਿ ਬਨਿ ਆਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥ ੧ ॥ ਰਹਾਉ ॥ ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥ ੨ ॥ ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥ ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮਾੑਰੈ ॥ ੩ ॥ ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥ ੪ ॥ ੧੦ ॥ ੬੨ ॥ ਆਸਾ ਮਹਲਾ ੪ ॥ ਸਤ ਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥ ੧ ॥ ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥ ੧ ॥ ਰਹਾਉ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥ ੨ ॥ ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥ ਸੇਈ ਸੰਤ ਭਲੇ ਤੁਧੁ ਭਾਵਹਿ ਜਿਨੑ ਕੀ ਪਤਿ ਪਾਵਹਿ ਥਾਇ ॥ ੩ ॥ ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥ ੪ ॥ ੧੧ ॥ ੬੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥