੩੬੯
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੮ ਕੇ ਕਾਫੀ(੨) ਮਹਲਾ ੪ ॥
ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥ ੧ ॥ ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥ ੧ ॥ ਰਹਾਉ ॥ ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲਿੑ ਧੁਰਹੁ ਫੁਰਮਾਇਆ ॥ ੨ ॥ ਬਿਰਥਾ ਜਨਮੁ ਤਿਨਾ ਜਿਨੀੑ ਨਾਮੁ ਵਿਸਾਰਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥ ੩ ॥ ਜੀਵਣਿ ਮਰਣਿ ਸੁਖੁ ਹੋਇ ਜਿਨਾੑ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥ ੪ ॥ ੧੨ ॥ ੬੪ ॥ ਆਸਾ ਮਹਲਾ ੪ ॥ ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥ ੧ ॥ ਜਿਨੑ ਧੁਰਿ ਲਿਖਿਆ ਲੇਖੁ ਤਿਨੀੑ ਨਾਮੁ ਕਮਾਇਆ ॥ ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥ ੧ ॥ ਰਹਾਉ ॥ ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥ ੨ ॥ ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥ ਹਉਮੈ ਗਰਬੈ ਗਰਬੁ ਆਪਿ ਖੁਆਈਐ ॥ ੩ ॥ ਨਾਨਕ ਆਪੇ ਆਪਿ ਆਪਿ ਖੁਆਈਐ ॥ ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥ ੪ ॥ ੧੩ ॥ ੬੫ ॥

ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ੴ ਸਤਿਗੁਰ ਪ੍ਰਸਾਦਿ ॥
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥ ੧ ॥ ਰਹਾਉ ॥ ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥ ੧ ॥ ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥ ੨ ॥ ੧੪ ॥ ੬੬ ॥ ਆਸਾਵਰੀ ਮਹਲਾ ੪ ॥ ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ । ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥ ੧ ॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥