੩੭੦
ਤਾਈ ॥ ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥ ੧ ॥ ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥ ੨ ॥ ੩੯ ॥ ੧੩ ॥ ੧੫ ॥ ੬੭ ॥

ਰਾਗੁ ਆਸਾ ਘਰੁ ੨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖੁ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥ ੧ ॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਥੂ ਸਭਿ ਧ੍ਰੋਹਨਿ ਧ੍ਰੋਹੇ ॥ ੧ ॥ ਰਹਾਉ ॥ ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥ ੨ ॥ ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥ ੩ ॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥ ੪ ॥ ੧ ॥ ਆਸਾ ਮਹਲਾ ੫ ॥ ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥ ੧ ॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥ ੧ ॥ ਰਹਾਉ ॥ ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥ ੨ ॥ ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥ ੩ ॥ ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥ ੪ ॥ ੨ ॥ ਆਸਾ ਮਹਲਾ ੫ ॥ ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪ ਪੂਰੀ ਆਚਾਰਿ ॥ ਜਿਤੁ ਗ੍ਰਿਹੁ ਵਸੈ ਸੋ ਗ੍ਰਿਹੁ ਸੋਭਾਵੰਤਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥