੩੭੧
ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥ ੧ ॥ ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥ ਜਜਿ ਕਾਜਿ ਪਰਥਾਇ ਸੁਹਾਈ ॥ ੧ ॥ ਰਹਾਉ ॥ ਜਿਚਰੁ ਵਸੀ ਪਿਤਾ ਕੈ ਸਾਥਿ ॥ ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤ ਪੁਰਖੁ ਮਨਾਇਆ ॥ ਗੁਰ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥ ੨ ॥ ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛ ਪੂਰੇ ਮਨ ਕੰਤ ਸੁਆਮੀ ॥ ਸਗਲ ਸੰਤੋਖੀ ਦੇਰ ਜੇਠਾਨੀ ॥ ੩ ॥ ਸਭ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ ॥ ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥ ਜਨ ਨਾਨਕ ਸੁਖੇ ਸੁਖਿ ਵਿਹਾਇ ॥ ੪ ॥ ੩ ॥ ਆਸਾ ਮਹਲਾ ੫ ॥ ਮਤਾ ਕਰਉ ਸੋ ਪਕਨਿ ਨ ਦੇਈ ॥ ਸੀਲ ਸੰਜਮ ਕੈ ਨਿਕਟਿ ਖਲੋਈ ॥ ਵੇਸ ਕਰੇ ਬਹੁ ਰੂਪ ਦਿਖਾਵੈ ॥ ਗ੍ਰਿਹ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥ ੧ ॥ ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥ ਜਤਨ ਕਰਉ ਉਰਝਾਇ ਪਰੇਵੈ ॥ ੧ ॥ ਰਹਾਉ ॥ ਧੁਰ ਕੀ ਭੇਜੀ ਆਈ ਆਮਰਿ ॥ ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥ ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥ ੨ ॥ ਜਹ ਬੈਸਉ ਤਹ ਨਾਲੇ ਬੈਸੈ ॥ ਸਗਲ ਭਵਨ ਮਹਿ ਸਬਲ ਪ੍ਰਵੇਸੈ ॥ ਹੋਛੀ ਸਰਣਿ ਪਇਆ ਰਹਣੁ ਨ ਪਾਈ ॥ ਕਹੁ ਮੀਤਾ ਹਉ ਕੈ ਪਹਿ ਜਾਈ ॥ ੩ ॥ ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥ ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥ ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥ ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥ ੪ ॥ ਘਰੁ ਮੇਰਾ ਇਹ ਨਾਇਕਿ ਹਮਾਰੀ ॥ ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥ ੧ ॥ ਰਹਾਉ ਦੂਜਾ ॥ ੪ ॥ ੪ ॥ ਆਸਾ ਮਹਲਾ ੫ ॥ ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥ ਦੂਤੀਏ ਮਤਾ ਦੁਇ ਮਾਨੁਖ ਪਹੁਚਾਵਉ ॥ ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥ ੧ ॥ ਮਹਾ ਅਨੰਦ ਅਚਿੰਤ ਸਹਜਾਇਆ ॥ ਦੁਸਮਨ ਦੂਤ ਮੁਏ ਸੁਖੁ ਪਾਇਆ ॥ ੧ ॥ ਰਹਾਉ ॥ ਸਤਿਗੁਰਿ ਮੋ ਕਉ ਦੀਆ ਉਪਦੇਸੁ ॥ ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥ ਜੋ ਕਿਛੁ ਕਰੀ ਸੁ ਤੇਰਾ ਤਾਣੁ ॥ ਤੂੰ ਮੇਰੀ ਓਟ ਤੂੰਹੈ ਦੀਬਾਣੁ ॥ ੨ ॥ ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥ ਆਨ ਨ ਬੀਆ ਤੇਰੀ ਸਮਸਰਿ ॥ ਤੇਰੇ ਸੇਵਕ ਕਉ ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ ਬੇਬਾਣਿ ॥ ੩ ॥ ਤੇਰੀ ਵਡਿਆਈ ਕਹੀ ਨ ਜਾਇ ॥ ਜਹ ਕਹ ਰਾਖਿ ਲੈਹਿ ਗਲਿ ਲਾਇ ॥ ਨਾਨਕ ਦਾਸ ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ ਵਜੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥