੩੭੨
ਵਾਧਾਈ ॥ ੪ ॥ ੫ ॥ ਆਸਾ ਮਹਲਾ ੫ ॥ ਪਰਦੇਸੁ ਝਾਗਿ ਸਉਦੇ ਕਉ ਆਇਆ ॥ ਵਸਤੁ ਅਨੂਪ ਸੁਣੀ ਲਾਭਾਇਆ ॥ ਗੁਣ ਰਾਸਿ ਬੰਨਿੑ ਪਲੈ ਆਨੀ ॥ ਦੇਖਿ ਰਤਨੁ ਇਹੁ ਮਨੁ ਲਪਟਾਨੀ ॥ ੧ ॥ ਸਾਹ ਵਾਪਾਰੀ ਦੁਆਰੈ ਆਏ ॥ ਵਖਰੁ ਕਾਢਹੁ ਸਉਦਾ ਕਰਾਏ ॥ ੧ ॥ ਰਹਾਉ ॥ ਸਾਹਿ ਪਠਾਇਆ ਸਾਹੈ ਪਾਸਿ ॥ ਅਮੋਲ ਰਤਨ ਅਮੋਲਾ ਰਾਸਿ ॥ ਵਿਸਟੁ ਸੁਭਾਈ ਪਾਇਆ ਮੀਤ ॥ ਸਉਦਾ ਮਿਲਿਆ ਨਿਹਚਲ ਚੀਤ ॥ ੨ ॥ ਭਉ ਨਹੀ ਤਸਕਰ ਪਉਣ ਨ ਪਾਨੀ ॥ ਸਹਜਿ ਵਿਹਾਝੀ ਸਹਜਿ ਲੈ ਜਾਨੀ ॥ ਸਤ ਕੈ ਖਟਿਐ ਦੁਖੁ ਨਹੀ ਪਾਇਆ ॥ ਸਹੀ ਸਲਾਮਤਿ ਘਰਿ ਲੈ ਆਇਆ ॥ ੩ ॥ ਮਿਲਿਆ ਲਾਹਾ ਭਏ ਅਨੰਦ ॥ ਧੰਨੁ ਸਾਹ ਪੂਰੇ ਬਖਸਿੰਦ ॥ ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ ਸਹਲੀ ਖੇਪ ਨਾਨਕੁ ਲੈ ਆਇਆ ॥ ੪ ॥ ੬ ॥ ਆਸਾ ਮਹਲਾ ੫ ॥ ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥ ਨਹ ਦੇਖਿਓ ਰੂਪ ਰੰਗ ਸੀਂ.ਗਾਰੋ ॥ ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ ਬਾਹ ਪਕਰਿ ਪ੍ਰਿਅ ਸੇਜੈ ਆਨੀ ॥ ੧ ॥ ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥ ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥ ੧ ॥ ਰਹਾਉ ॥ ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥ ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥ ਆਂਗਨਿ ਮੇਰੈ ਸੋਭਾ ਚੰਦ ॥ ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥ ੨ ॥ ਬਸਤ੍ਰ ਹਮਾਰੇ ਰੰਗਿ ਚਲੂਲ ॥ ਸਗਲ ਆਭਰਣ ਸੋਭਾ ਕੰਠਿ ਫੂਲ ॥ ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥ ਦੁਸਟ ਦੂਤ ਕੀ ਚੂਕੀ ਕਾਨਿ ॥ ੩ ॥ ਸਦ ਖੁਸੀਆ ਸਦਾ ਰੰਗ ਮਾਣੇ ॥ ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥ ਕਹੁ ਨਾਨਕ ਜਉ ਪਿਰਹਿ ਸੀਗਾਰੀ ॥ ਥਿਰੁ ਸੋਹਾਗਨਿ ਸੰਗਿ ਭਤਾਰੀ ॥ ੪ ॥ ੭ ॥ ਆਸਾ ਮਹਲਾ ੫ ॥ ਦਾਨੁ ਦੇਇ ਕਰਿ ਪੂਜਾ ਕਰਨਾ ॥ ਲੈਤ ਦੇਤ ਉਨੑ ਮੂਕਰਿ ਪਰਨਾ ॥ ਜਿਤੁ ਦਰਿ ਤੁਮੑ ਹੈ ਬ੍ਰਾਹਮਣ ਜਾਣਾ ॥ ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥ ੧ ॥ ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥ ੧ ॥ ਰਹਾਉ ॥ ਅੰਤਰਿ ਲੋਭੁ ਫਿਰਹਿ ਹਲਕਾਏ ॥ ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥ ਮਾਇਆ ਮੂਠਾ ਚੇਤੈ ਨਾਹੀ ॥ ਭਰਮੇ ਭੂਲਾ ਬਹੁਤੀ ਰਾਹੀ ॥ ੨ ॥ ਬਾਹਰਿ ਭੈਖ ਕਰਹਿ ਘਨੇਰੇ ॥ ਅੰਤਰਿ ਬਿਖਿਆ ਉਤਰੀ ਘੇਰੇ ॥ ਅਵਰ ਉਪਦੇਸੈ ਆਪਿ ਨ ਬੂਝੈ ॥ ਐਸਾ ਬ੍ਰਾਹਮਣੁ ਕਹੀ ਨ ਸੀਝੈ ॥ ੩ ॥ ਮੂਰਖ ਬਾਮਣ ਪ੍ਰਭੂ ਸਮਾਲਿ ॥ ਦੇਖਤ ਸੁਨਤ ਤੇਰੈ ਹੈ ਨਾਲਿ ॥ ਕਹੁ ਨਾਨਕ ਜੇ ਹੋਵੀ ਭਾਗੁ ॥ ਮਾਨੁ ਛੋਡਿ ਗੁਰ ਚਰਣੀ ਲਾਗੁ ॥ ੪ ॥ ੮ ॥ ਆਸਾ ਮਹਲਾ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥