੩੭੩
ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥ ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥ ੧ ॥ ਤਪਤਿ ਬੁਝੀ ਗੁਰ ਸਬਦੀ ਮਾਇ ॥ ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥ ੧ ॥ ਰਹਾਉ ॥ ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥ ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥ ੨ ॥ ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥ ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥ ੩ ॥ ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥ ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥ ੪ ॥ ੯ ॥ ਆਸਾ ਮਹਲਾ ੫ ॥ ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥ ੧ ॥ ਰਹਾਉ ॥ ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥ ੧ ॥ ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥ ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥ ੨ ॥ ੧੦ ॥ ਆਸਾ ਮਹਲਾ ੫ ॥ ਜਉ ਮੈ ਕੀਓ ਸਗਲ ਸੀਗਾਰਾ ॥ ਤਉ ਭੀ ਮੇਰਾ ਮਨੁ ਨ ਪਤੀਆਰਾ ॥ ਅਨਿਕ ਸੁੰਗਧਤ ਤਨ ਮਹਿ ਲਾਵਉ ॥ ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ ਮਨ ਮਹਿ ਚਿਤਵਉ ਐਸੀ ਆਸਾਈ ॥ ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥ ੧ ॥ ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥ ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥ ੧ ॥ ਰਹਾਉ ॥ ਬਸਤ੍ਰ ਬਿਭੂਖਨ ਸੁਖ ਬੁਤ ਬਿਸੇਖੈ ॥ ਓਇ ਭੀ ਜਾਨਉ ਕਿਤੈ ਨ ਲੇਖੈ ॥ ਪਤਿ ਸੋਭਾ ਅਰੁ ਮਾਨੁ ਮਹਤੁ ॥ ਆਗਿਆਕਾਰੀ ਸਗਲ ਜਗਤੁ ॥ ਗ੍ਰਿਹੁ ਐਸਾ ਹੈ ਸੁੰਦਰ ਲਾਲ ॥ ਪ੍ਰਭ ਭਾਵਾ ਤਾ ਸਦਾ ਨਿਹਾਲ ॥ ੨ ॥ ਬਿੰਜਨ ਭੋਜਨ ਅਨਿਕ ਪਰਕਾਰ ॥ ਰੰਗ ਤਮਾਸੇ ਬਹੁਤੁ ਬਿਸਥਾਰ ॥ ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥ ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥ ੩ ॥ ਖੋਜਤ ਖੋਜਤ ਸੁਨੀ ਇਹ ਸੋਇ ॥ ਸਾਧ ਸੰਗਤਿ ਬਿਨੁ ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ ਮਨੁ ਤ੍ਰਿਪਤਾਇਆ ॥ ਪ੍ਰਭ ਮਿਲਿਆ ਤਾ ਚੂਕੀ ਡੰਝਾ ॥ ਨਾਨਕ ਲਧਾ ਮਨ ਤਨ ਮੰਝਾ ॥ ੪ ॥ ੧੧ ॥ ਆਸਾ ਮਹਲਾ ੫
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥