੩੭੪
ਪੰਚਪਦੇ(੩)॥ ਪਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰ ਥਾਨੁ ॥ ਬਿਗੜ ਰੂਪੁ ਮਨ ਮਹਿ ਅਭਿਮਾਨੁ ॥ ੧ ॥ ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੋਹਿ ਫਾਕੀ ਤੂੰ ॥ ੧ ॥ ਰਹਾਉ ॥ ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ ਸਭ ਬਿਧਿ ਖੋਈ ਲੋਭਿ ਸੁਆਨ ॥ ੨ ॥ ਕਾਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲ ॥ ੩ ॥ ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮ ॥ ੪ ॥ ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥ ਸਾ ਬੰਦੀ ਤੇ ਲਈ ਛਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ ਕਾਇਆ ॥ ੫ ॥ ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥ ੧ ॥ ਰਹਾਉ ਦੂਜਾ ॥ ੧੨ ॥ ਆਸਾ ਮਹਲਾ ੫ ਇਕਤੁਕੇ ੨ ॥ ਜੀਵਤ ਦੀਸੈ ਤਿਸੁ ਸਰਪਰ ਮਰਣਾ ॥ ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥ ੧ ॥ ਜੀਵਤ ਮੁਏ ਮੁਏ ਸੇ ਜੀਵੇ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥ ੧ ॥ ਰਹਾਉ ॥ ਕਾਚੀ ਮਟੁਕੀ ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥ ੨ ॥ ਊਚਾ ਚੜੈ ਸੁ ਪਵੈ ਪਇਆਲਾ ॥ ਧਰਨਿ ਪੜੈ ਤਿਸੁ ਲਗੈ ਨ ਕਾਲਾ ॥ ੩ ॥ ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥ ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥ ੪ ॥ ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ ਭਏ ਨਿਹਾਲ ॥ ੫ ॥ ੧੩ ॥ ਆਸਾ ਮਹਲਾ ੫ ॥ ਪੁਤਰੀ ਤੇਰੀ ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ ਹੋਇਗੀ ਮਾਟੀ ॥ ੧ ॥ ਮੂਲੁ ਸਮਾਲਹੁ ਅਚੇਤ ਗਵਾਰਾ ॥ ਇਤਨੇ ਕਉ ਤੁਮੑ ਕਿਆ ਗਰਬੇ ॥ ੧ ॥ ਰਹਾਉ ॥ ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥ ਅਵਰ ਵਸਤੁ ਤੁਝ ਪਾਹਿ ਅਮਾਨ ॥ ੨ ॥ ਬਿਸਟਾ ਅਸਤ ਰਕਤੁ ਪਰੇਟੇ ਚਾਮ ॥ ਇਸੁ ਊਪਰਿ ਲੇ ਰਾਖਿਓ ਗੁਮਾਨ ॥ ੩ ॥ ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ਬਿਨੁ ਬੂਝੈ ਤੂੰ ਸਦਾ ਨਾਪਾਕ ॥ ੪ ॥ ਕਹੁ ਨਾਨਕ ਗੁਰ ਕਉ ਕੁਰਬਾਨੁ ॥ ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥ ੫ ॥ ੧੪ ॥ ਆਸਾ ਮਹਲਾ ੫ ਇਕਤੁਕੇ ਚਉਪਦੇ ॥ ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥ ੧ ॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ ਦਰਸਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥