੩੭੫
ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥ ੧ ॥ ਰਹਾਉ ॥ ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥ ੨ ॥ ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥ ੩ ॥ ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮ ਚੀਨਿੑ ਪਰਮ ਸੁਖੁ ਪਾਇਆ ॥ ੪ ॥ ੧੫ ॥ ਆਸਾ ਮਹਲਾ ੫ ॥ ਹਰਿ ਸੇਵਾ ਮਹਿ ਪਰਮ ਨਿਧਾਨੁ ॥ ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥ ੧ ॥ ਹਰਿ ਮੇਰਾ ਸਾਥੀ ਸੰਗਿ ਸਖਾਈ ॥ ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥ ੧ ॥ ਰਹਾਉ ॥ ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥ ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥ ੨ ॥ ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥ ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥ ੩ ॥ ਗੁਰ ਕਿਰਪਾ ਤੇ ਇਹ ਮਤਿ ਆਵੈ ॥ ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥ ੪ ॥ ੧੬ ॥ ਆਸਾ ਮਹਲਾ ੫ ॥ ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ ਸਤਿਗੁਰੁ ਸੇਵਿ ਸਭੈ ਫਲ ਪਾਈ ॥ ੧ ॥ ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥ ੧ ॥ ਰਹਾਉ ॥ ਚਰਣ ਕਮਲ ਰਿਦ ਅੰਤਰਿ ਧਾਰੇ ॥ ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥ ੨ ॥ ਪੰਚ ਸਖੀ ਮਿਲਿ ਮੰਗਲੁ ਗਾਇਆ ॥ ਅਨਹਦ ਬਾਣੀ ਨਾਦੁ ਵਜਾਇਆ ॥ ੩ ॥ ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥ ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥ ੪ ॥ ੧੭ ॥ ਆਸਾ ਮਹਲਾ ੫ ॥ ਕਰਿ ਕਿਰਪਾ ਹਰਿ ਪਰਗਟੀ ਆਇਆ ॥ ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥ ੧ ॥ ਐਸਾ ਹਰਿ ਧਨੁ ਸੰਚੀਐ ਭਾਈ ॥ ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥ ੧ ॥ ਰਹਾਉ ॥ ਤੋਟਿ ਨ ਆਵੈ ਨਿਖੁਟਿ ਨ ਜਾਇ ॥ ਖਾਇ ਖਰਚਿ ਮਨੁ ਰਹਿਆ ਅਘਾਇ ॥ ੨ ॥ ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥ ਇਸੁ ਧਨ ਤੇ ਸਭੁ ਜਗੁ ਵਰਸਾਣਾ ॥ ੩ ॥ ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥ ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥ ੪ ॥ ੧੮ ॥ ਆਸਾ ਮਹਲਾ ੫ ॥ ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥ ਕਾਚੀ ਪਾਕੀ ਬਾਢਿ ਪਰਾਨੀ ॥ ੧ ॥ ਜੋ ਜਨਮੈ ਸੋ ਜਾਨਹੁ ਮੂਆ ॥ ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥ ੧ ॥ ਰਹਾਉ ॥ ਦਿਨ ਤੇ ਸਰਪਰ ਪਉਸੀ ਰਾਤਿ ॥ ਰੈਣਿ ਗਈ ਫਿਰਿ ਹੋਇ ਪਰਭਾਤਿ ॥ ੨ ॥ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥ ੩ ॥ ਕਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥