੩੭੬
ਨਾਨਕ ਗੁਣ ਗਾਈਅਹਿ ਨੀਤ ॥ ਮੁਖ ਊਜਲ ਹੋਇ ਨਿਰਮਲ ਚੀਤ ॥ ੪ ॥ ੧੯ ॥ ਆਸਾ ਮਹਲਾ ੫ ॥ ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾ ਪੂਰਕੁ ਰਖੈ ਨਿਦਾਨ ॥ ੧ ॥ ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ ਮਨਿ ਵਸਿਆ ਲਗੈ ਨ ਦੂਖਾ ॥ ੧ ॥ ਰਹਾਉ ॥ ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥ ੨ ॥ ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥ ੩ ॥ ਸਾਚੇ ਸਾਹਿਬ ਅਲਖ ਅਭੇਵ ॥ ਨਾਨਕ ਲਾਇਆ ਲਾਗਾ ਸੇਵ ॥ ੪ ॥ ੨੦ ॥ ਆਸਾ ਮਹਲਾ ੫ ॥ ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ ਅਰੁ ਰੰਗਾ ॥ ੧ ॥ ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥ ੧ ॥ ਰਹਾਉ ॥ ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥ ੨ ॥ ਜੋ ਲਉਡਾ ਪ੍ਰਭਿ ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥ ੩ ॥ ਵੇਮੁਹਤਾਜਾ ਵੇਪਰਵਾਹੁ ॥ ਨਾਨਕ ਦਾਸ ਕਹਹੁ ਗੁਰ ਵਾਹੁ ॥ ੪ ॥ ੨੧ ॥ ਆਸਾ ਮਹਲਾ ੫ ॥ ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥ ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥ ੧ ॥ ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥ ਰਾਰਿ ਕਰਤ ਝੂਠੀ ਲਗਿ ਗਾਥਾ ॥ ੧ ॥ ਰਹਾਉ ॥ ਵਜਹੁ ਸਾਹਿਬ ਕਾ ਸੇਵ ਬਿਰਾਨੀ ॥ ਐਸੇ ਗੁਨਹ ਅਛਾਦਿਓ ਪ੍ਰਾਨੀ ॥ ੨ ॥ ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥ ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥ ੩ ॥ ਕਹੁ ਨਾਨਕ ਪ੍ਰਭ ਦੀਨ ਦਇਆਲਾ ॥ ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥ ੪ ॥ ੨੨ ॥ ਆਸਾ ਮਹਲਾ ੫ ॥ ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥ ਈਹਾ ਊਹਾਂ ਉਨ ਸੰਗਿ ਕਾਮੁ ॥ ੧ ॥ ਬਿਨੁ ਹਰਿ ਨਾਮ ਅਵਰੁ ਸਭ ਥੋਰਾ ॥ ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥ ੧ ॥ ਰਹਾਉ ॥ ਭਗਤਿ ਭੰਡਾਰ ਗੁਰਬਾਣੀ ਲਾਲ ॥ ਗਾਵਤ ਸੁਨਤ ਕਮਾਵਤ ਨਿਹਾਲ ॥ ੨ ॥ ਚਰਣ ਕਮਲ ਸਿਉ ਲਾਗੋ ਮਾਨੁ ॥ ਸਤਿਗੁਰਿ ਤੂਠੈ ਕੀਨੋ ਦਾਨੁ ॥ ੩ ॥ ਨਾਨਕ ਕਉ ਗੁਰਿ ਦੀਖਿਆ ਦੀਨੑ ॥ ਪ੍ਰਭ ਅਬਿਨਾਸੀ ਘਟਿ ਘਟਿ ਚੀਨੑ ॥ ੪ ॥ ੨੩ ॥ ਆਸਾ ਮਹਲਾ ੫ ॥ ਅਨਦ ਬਿਨੋਦ ਭਰੇਪੂਰਿ ਧਾਰਿਆ ॥ ਅਪੁਨਾ ਕਾਰਜੁ ਆਪਿ ਸਵਾਰਿਆ ॥ ੧ ॥ ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥ ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥ ੧ ॥ ਰਹਾਉ ॥ ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥ ਆਪੇ ਕਰਤਾ ਅਵਰੁ ਨ ਕੋਇ ॥ ੨ ॥ ਜੀਅ ਜੰਤ ਸਭਿ ਤਾ ਕੈ ਹਾਥਿ ॥ ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥