੩੭੭
੩ ॥ ਪੂਰਾ ਗੁਰੁ ਪੂਰੀ ਬਣਤ ਬਣਾਈ ॥ ਨਾਨਕ ਭਗਤ ਮਿਲੀ ਵਡਿਆਈ ॥ ੪ ॥ ੨੪ ॥ ਆਸਾ ਮਹਲਾ ੫ ॥ ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥ ੧ ॥ ਊਤਮ ਮਤਿ ਮੇਰੈ ਰਿਦੈ ਤੂੰ ਆਉ ॥ ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥ ੧ ॥ ਰਹਾਉ ॥ ਤ੍ਰਿਪਤਿ ਅਘਾਵਨੁ ਸਾਚੈ ਨਾਇ ॥ ਅਠਸਠਿ ਮਜਨੁ ਸੰਤ ਧੂਰਾਇ ॥ ੨ ॥ ਸਭ ਮਹਿ ਜਾਨਉ ਕਰਤਾ ਏਕ ॥ ਸਾਧ ਸੰਗਤਿ ਮਿਲਿ ਬੁਧਿ ਬਿਬੇਕ ॥ ੩ ॥ ਦਾਸੁ ਸਗਲ ਕਾ ਛੋਡਿ ਅਭਿਮਾਨੁ ॥ ਨਾਨਕ ਕਉ ਗੁਰਿ ਦੀਨੋ ਦਾਨੁ ॥ ੪ ॥ ੨੫ ॥ ਆਸਾ ਮਹਲਾ ੫ ॥ ਬੁਧਿ ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ ਦੁਰਮਤਿ ਦੂਰੀ ॥ ੧ ॥ ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥ ੧ ॥ ਰਹਾਉ ॥ ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥ ੨ ॥ ਦੁਤਰ ਅੰਧ ਬਿਖਮ ਇਹ ਮਾਇਆ ॥ ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥ ੩ ॥ ਜਾਪ ਤਾਪ ਕਛੁ ਉਕਤਿ ਨ ਮੋਰੀ ॥ ਗੁਰ ਨਾਨਕ ਸਰਣਾਗਤਿ ਤੋਰੀ ॥ ੪ ॥ ੨੬ ॥ ਆਸਾ ਮਹਲਾ ੫ ਤਿਪਦੇ ੨ ॥ ਹਰਿ ਰਸੁ ਪੀਵਤ ਸਦ ਹੀ ਰਾਤਾ ॥ ਆਨ ਰਸਾ ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥ ਆਨ ਰਸਾ ਮਹਿ ਵਿਆਪੈ ਚਿੰਦ ॥ ੧ ॥ ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥ ੧ ॥ ਰਹਾਉ ॥ ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥ ਹਰਿ ਰਸੁ ਸਾਧੂ ਹਾਟਿ ਸਮਾਇ ॥ ਲਾਖ ਕਰੋਰੀ ਮਿਲੈ ਨ ਕੇਹ ॥ ਜਿਸਹਿ ਪਰਾਪਤਿ ਤਿਸ ਹੀ ਦੇਹਿ ॥ ੨ ॥ ਨਾਨਕ ਚਾਖਿ ਭਏ ਬਿਸਮਾਦੁ ॥ ਨਾਨਕ ਗੁਰ ਤੇ ਆਇਆ ਸਾਦੁ ॥ ਈਤ ਊਤ ਕਤ ਛੋਡਿ ਨ ਜਾਇ ॥ ਨਾਨਕ ਗੀਧਾ ਹਰਿ ਰਸ ਮਾਹਿ ॥ ੩ ॥ ੨੭ ॥ ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥ ੧ ॥ ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥ ੧ ॥ ਰਹਾਉ ॥ ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥ ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥ ੨ ॥ ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮਾੑਰੀ ॥ ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥