੩੭੮
ਪਾਰਿ ਉਤਾਰੀ ॥ ੩ ॥ ੨੮ ॥ ਆਸਾ ਮਹਲਾ ੫ ਦੁਪਦੇ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧ ਸੰਗਤਿ ਭਜੁ ਕੇਵਲ ਨਾਮ ॥ ੧ ॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥ ੧ ॥ ਰਹਾਉ ॥ ਜਪੁ ਤੁਪ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥ ੨ ॥ ੨੯ ॥ ਆਸਾ ਮਹਲਾ ੫ ॥ ਤੁਝ ਬਿਨ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥ ੧ ॥ ਤੁਮਰੀ ਓਟ ਤੁਮਾਰੀ ਆਸਾ ॥ ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥ ੧ ॥ ਰਹਾਉ ॥ ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥ ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥ ੨ ॥ ੩੦ ॥ ਆਸਾ ਮਹਲਾ ੫ ॥ ਹਰਿ ਜਨ ਲੀਨੇ ਪ੍ਰਭੂ ਛਡਾਇ ॥ ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥ ੧ ॥ ਰਹਾਉ ॥ ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥ ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥ ੧ ॥ ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥ ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥ ੨ ॥ ੩੧ ॥ ਆਸਾ ਮਹਲਾ ੫ ॥ ਅਉਖਧੁ ਖਾਇਓ ਹਰਿ ਕੋ ਨਾਉ ॥ ਸੁਖ ਪਾਏ ਦੁਖ ਬਿਨਸਿਆ ਥਾਉ ॥ ੧ ॥ ਤਾਪੁ ਗਇਆ ਬਚਨਿ ਗੁਰ ਪੂਰੇ ॥ ਅਨਦੁ ਭਇਆ ਸਭਿ ਮਿਟੇ ਵਿਸੂਰੇ ॥ ੧ ॥ ਰਹਾਉ ॥ ਜੀਅ ਜੰਤ ਸਗਲ ਸੁਖੁ ਪਾਇਆ ॥ ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥ ੨ ॥ ੩੨ ॥ ਆਸਾ ਮਹਲਾ ੫ ॥ ਬਾਂਛਤ ਨਾਹੀ ਸੁ ਬੇਲਾ ਆਈ ॥ ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥ ੧ ॥ ਠੰਢੀ ਤਾਤੀ ਮਿਟੀ ਖਾਈ ॥ ਓਹੁ ਨ ਬਾਲਾ ਬੂਢਾ ਭਾਈ ॥ ੧ ॥ ਰਹਾਉ ॥ ਨਾਨਕ ਦਾਸ ਸਾਧ ਸਰਣਾਈ ॥ ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥ ੨ ॥ ੩੩ ॥ ਆਸਾ ਮਹਲਾ ੫ ॥ ਸਦਾ ਸਦਾ ਆਤਮ ਪਰਗਾਸੁ ॥ ਸਾਧ ਸੰਗਤਿ ਹਰਿ ਚਰਣ ਨਿਵਾਸੁ ॥ ੧ ॥ ਰਾਮ ਨਾਮ ਨਿਤਿ ਜਪਿ ਮਨ ਮੇਰੇ ॥ ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥ ੧ ॥ ਰਹਾਉ ॥ ਕਹੁ ਨਾਨਕ ਜਾ ਕੇ ਪੂਰਨ ਕਰਮ ॥ ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥ ੨ ॥ ੩੪ ॥ ਦੂਜੇ ਘਰ ਕੇ ਚਉਤੀਸ ॥ ਆਸਾ ਮਹਲਾ ੫ ॥ ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥