੩੭੯
ਪੀੜ ਗਈ ਫਿਰਿ ਨਹੀ ਦੁਹੇਲੀ ॥ ੧ ॥ ਰਹਾਉ ॥ ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ ਸੁਹੇਲੀ ॥ ੧ ॥ ਸਾਧ ਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥ ੨ ॥ ੩੫ ॥ ਆਸਾ ਮਹਲਾ ੫ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥ ੧ ॥ ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥ ੧ ॥ ਰਹਾਉ ॥ ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮਾੑਰੇ ॥ ੨ ॥ ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥ ੩ ॥ ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਮੑਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥ ੪ ॥ ੩੬ ॥ ਆਸਾ ਮਹਲਾ ੫ ॥ ਤੂ ਬਿਅੰਤ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥ ੧ ॥ ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥ ੧ ॥ ਰਹਾਉ ॥ ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮਾੑਰੈ ਨਾ ਪੋਹੈ ਅਗਨਾਰਿ ॥ ੨ ॥ ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੈ ਕੈ ਆਧਾਰਿ ॥ ੩ ॥ ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮਾੑਰਿ ॥ ੪ ॥ ੩੭ ॥

ਆਸਾ ਘਰੁ ੩ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥ ੧ ॥ ਕਾਹੇ ਏਕ ਬਿਨਾ ਚਿਤੁ ਲਾਈਐ ॥ ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥ ੧ ॥ ਰਹਾਉ ॥ ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥