੩੮੦
ਜਿਤੇ ਪਵਾੜੇ ॥ ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥ ੨ ॥ ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥ ੩ ॥ ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥ ੪ ॥ ੧ ॥ ੩੮ ॥

ਰਾਗੁ ਆਸਾ ਘਰੁ ੫ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥ ੧ ॥ ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥ ੨ ॥ ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥ ੩ ॥ ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥ ੪ ॥ ੧ ॥ ੩੯ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੬ ਮਹਲਾ ੫ ॥
ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥ ੧ ॥ ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥ ੧ ॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧ ਸੰਗਿ ਰਸੁ ਪਾਇਆ ॥ ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥ ੨ ॥ ਜਾ ਕਉ ਟੇਕ ਤੁਮਾੑਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥ ੩ ॥ ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥ ੪ ॥ ੧ ॥ ੪੦ ॥ ਆਸਾ ਮਹਲਾ ੫ ॥ ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮਪੁਰਿ ਜਾਇ ਪਚਾਵੈ ॥ ੧ ॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥