੩੮੧
ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥ ੨ ॥ ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥ ੩ ॥ ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥ ੪ ॥ ੨ ॥ ੪੧ ॥ ਆਸਾ ਮਹਲਾ ੫ ॥ ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥ ੧ ॥ ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥ ੧ ॥ ਰਹਾਉ ॥ ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥ ੨ ॥ ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥ ੩ ॥ ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥ ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥ ੪ ॥ ੩ ॥ ੪੨ ॥ ਆਸਾ ਮਹਲਾ ੫ ॥ ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥ ੧ ॥ ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥ ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥ ੧ ॥ ਰਹਾਉ ॥ ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥ ੨ ॥ ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥ ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥ ੩ ॥ ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥ ੪ ॥ ੪ ॥ ੪੩ ॥ ਆਸਾ ਮਹਲਾ ੫ ॥ ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥ ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥ ੧ ॥ ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥ ੧ ॥ ਰਹਾਉ ॥ ਬਾਝੁ ਥੂਨੀਆ ਛਪਰਾ ਥਾਮਿੑਆ ਨੀਘਰਿਆ ਘਰੁ ਪਾਇਆ ਰੇ ॥ ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥ ੨ ॥ ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ ਮਾਲਿ ਦੁਲੀਚੈ ਬੈਠੀ ਲੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥