੩੮੨
ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥ ੩ ॥ ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥ ੪ ॥ ੫ ॥ ੪੪ ॥ ਆਸਾ ਮਹਲਾ ੫ ॥ ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮਾੑਰਿਆ ॥ ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥ ੧ ॥ ਗੁਰਸਿਖ ਰਾਖੇ ਗੁਰ ਗੋਪਾਲਿ ॥ ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥ ੧ ॥ ਰਹਾਉ ॥ ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥ ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ ॥ ੨ ॥ ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧ ਸੰਗਿ ਦੁਖ ਨਾਠੇ ॥ ਛਿਜੈ ਨ ਜਾਇ ਕਿਠੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ ॥ ੩ ॥ ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥ ਪ੍ਰਾਨ ਮੀਤ ਹੀਤ ਧਨੁ ਮੇਰੈ ਨਾਨਕ ਸਦ ਬਲਿਹਾਰੇ ॥ ੪ ॥ ੬ ॥ ੪੫ ॥ ਆਸਾ ਮਹਲਾ ੫ ॥ ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥ ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥ ੧ ॥ ਬਾਬਾ ਬਿਖੁ ਦੇਖਿਆ ਸੰਸਾਰੁ ॥ ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥ ੧ ॥ ਰਹਾਉ ॥ ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥ ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥ ੨ ॥ ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥ ਸਭਿ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥ ੩ ॥ ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥ ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥ ੪ ॥ ੭ ॥ ੪੬ ॥ ਆਸਾ ਮਹਲਾ ੫ ॥ ਅੰਮ੍ਰਿਤੁ ਨਾਮ ਤੁਮਾੑਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥ ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥ ੧ ॥ ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ ਤੁਮਾੑਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥ ੧ ॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਭਇਓ ਸਾਧ ਸੰਗੁ ਏਹੁ ਕਾਜੁ ਤੁਮੑ ਆਪਿ ਕੀਓ ॥ ਦਿੜੁ ਕਰਿ ਚਰਣ ਗਹੇ ਪ੍ਰਭ ਤੁਮੑਰੇ ਸਹਜੇ ਬਿਖਿਆ ਭਈ ਖੀਉ ॥ ੨ ॥ ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥ ੩ ॥ ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥