੩੮੩
ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥ ੪ ॥ ੮ ॥ ੪੭ ॥ ਆਸਾ ਮਹਲਾ ੫ ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥ ੧ ॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦਿਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥ ੧ ॥ ਰਹਾਉ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥ ੨ ॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥ ੩ ॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸੋੁਹੇਲਾ ॥ ੪ ॥ ੯ ॥ ੪੮ ॥ ਆਸਾ ਮਹਲਾ ੫ ॥ ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥ ੧ ॥ ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮਾੑਰੇ ॥ ੧ ॥ ਰਹਾਉ ॥ ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ ਜਿਸੁ ਜਨ ਉਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥ ੨ ॥ ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥ ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥ ੩ ॥ ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥ ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥ ੪ ॥ ੧੦ ॥ ੪੯ ॥ ਆਸਾ ਮਹਲਾ ੫ ॥ ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥ ੧ ॥ ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥ ਪਾਰਬ੍ਰਹਮ ਜਿਨਿੑ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥ ੧ ॥ ਰਹਾਉ ॥ ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥ ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥ ੨ ॥ ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥ ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥ ੩ ॥ ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ ਜੀਉ ਪਿੰਡੁ ਸਭੁ ਤੁਮੑਰਾ ਦਾਤੇ ਨਾਨਕ ਸਦ ਕੁਰਬਾਣੇ ॥ ੪ ॥ ੧੧ ॥ ੫੦ ॥ ਆਸਾ ਮਹਲਾ ੫ ॥ ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥ ਮਹਾ ਮੋਹਨੀ ਤੁਧੁ ਨ ਵਿਆਪੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥