੩੮੪
ਤੇਰਾ ਆਲਸੁ ਕਹਾ ਗਇਓ ਰੀ ॥ ੧ ॥ ਰਹਾਉ ॥ ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥ ਸੁਰਿ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥ ੧ ॥ ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥ ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥ ੨ ॥ ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥ ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥ ੩ ॥ ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥ ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥ ੪ ॥ ੧੨ ॥ ੫੧ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੭ ਮਹਲਾ ੫ ॥
ਲਾਲੁ ਚੋਲਨਾ ਤੈ ਤਨਿ ਸੋਹਿਆ ॥ ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥ ੧ ॥ ਕਵਨ ਬਨੀ ਰੀ ਤੇਰੀ ਲਾਲੀ ॥ ਕਵਨ ਰੰਗਿ ਤੂੰ ਭਈ ਗੁਲਾਲੀ ॥ ੧ ॥ ਰਹਾਉ ॥ ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥ ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥ ੨ ॥ ਤੂੰ ਸਤਵੰਤੀ ਤੂੰ ਪਰਧਾਨਿ ॥ ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥ ੩ ॥ ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥ ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥ ੪ ॥ ਸੁਨਿ ਰੀ ਸਖੀ ਇਹ ਹਮਰੀ ਘਾਲ ॥ ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥ ੧ ॥ ਰਾਹਾਉ ਦੂਜਾ ॥ ੧ ॥ ੫੨ ॥ ਆਸਾ ਮਹਲਾ ੫ ॥ ਦੂਖੁ ਘਨੋ ਜਬ ਹੋਤੇ ਦੂਰਿ ॥ ਅਬ ਮਸਲਤਿ ਮੋਹਿ ਮਿਲੀ ਹਦੂਰਿ ॥ ੧ ॥ ਚੁਕਾ ਨਿਹੋਰਾ ਸਖੀ ਸਹੇਰੀ ॥ ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥ ੧ ॥ ਰਹਾਉ ॥ ਨਿਕਟਿ ਆਨਿ ਪ੍ਰਿਅ ਸੇਜ ਧਰੀ ॥ ਕਾਣਿ ਕਢਨ ਤੇ ਛੂਟਿ ਪਰੀ ॥ ੨ ॥ ਮੰਦਰਿ ਮੇਰੈ ਸਬਦਿ ਉਜਾਰਾ ॥ ਅਨਦ ਬਿਨੋਦੀ ਖਸਮੁ ਹਮਾਰਾ ॥ ੩ ॥ ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥ ਥਿਰੁ ਸੋਹਾਗੁ ਨਾਨਕ ਜਨ ਪਾਇਆ ॥ ੪ ॥ ੨ ॥ ੫੩ ॥ ਆਸਾ ਮਹਲਾ ੫ ॥ ਸਾਚਿ ਨਾਮਿ ਮੇਰਾ ਮਨੁ ਲਾਗਾ ॥ ਲੋਗਨ ਸਿਉ ਮੇਰਾ ਠਾਠਾ ਬਾਗਾ ॥ ੧ ॥ ਬਾਹਰਿ ਸੂਤੁ ਸਗਲ ਸਿਉ ਮਉਲਾ ॥ ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥ ੧ ॥ ਰਹਾਉ ॥ ਮੁਖ ਕੀ ਬਾਤ ਸਗਲ ਸਿਉ ਕਰਤਾ ॥ ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥ ੨ ॥ ਦੀਸਿ ਆਵਤ ਹੈ ਬਹੁਤੁ ਭੀਹਾਲਾ ॥ ਸਗਲ ਚਰਨ ਕੀ ਇਹੁ ਮਨੁ ਰਾਲਾ ॥ ੩ ॥ ਨਾਨਕ ਜਨਿ ਗੁਰੁ ਪੂਰਾ ਪਾਇਆ ॥ ਅੰਤਰਿ ਬਾਹਰਿ ਏਕੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥