੩੮੫
ਦਿਖਾਇਆ ॥ ੪ ॥ ੩ ॥ ੫੪ ॥ ਆਸਾ ਮਹਲਾ ੫ ॥ ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥ ੧ ॥ ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ॥ ੧ ॥ ਰਹਾਉ ॥ ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥ ੨ ॥ ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥ ੩ ॥ ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥ ੪ ॥ ੪ ॥ ੫੫ ॥ ਆਸਾ ਮਹਲਾ ੫ ॥ ਏਕੁ ਬਗੀਚਾ ਪੇਡ ਘਨ ਕਰਿਆ ॥ ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥ ੧ ॥ ਐਸਾ ਕਰਹੁ ਬੀਚਾਰੁ ਗਿਆਨੀ ॥ ਜਾ ਤੇ ਪਾਈਐ ਪਦੁ ਨਿਰਬਾਨੀ ॥ ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥ ੧ ॥ ਰਹਾਉ ॥ ਸਿੰਚਨਹਾਰੇ ਏਕੈ ਮਾਲੀ ॥ ਖਬਰਿ ਕਰਤੁ ਹੈ ਪਾਤ ਪਤ ਡਾਲੀ ॥ ੨ ॥ ਸਗਲ ਬਨਸਪਤਿ ਆਣਿ ਜੜਾਈ ॥ ਸਗਲੀ ਫੂਲੀ ਨਿਫਲ ਨ ਕਾਈ ॥ ੩ ॥ ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥ ਨਾਨਕ ਦਾਸ ਤਰੀ ਤਿਨਿ ਮਾਇਆ ॥ ੪ ॥ ੫ ॥ ੫੬ ॥ ਆਸਾ ਮਹਲਾ ੫ ॥ ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥ ੧ ॥ ਸਰਬ ਸੁਖਾ ਬਨੇ ਤੇਰੈ ਓਲੈੑ ॥ ਭ੍ਰਮ ਕੇ ਪਰਦੇ ਸਤਿਗੁਰ ਖੋਲੇੑ ॥ ੧ ॥ ਰਹਾਉ ॥ ਹੁਕਮੁ ਬੂਝਿ ਰੰਗ ਰਸ ਮਾਣੇ ॥ ਸਤਿਗੁਰ ਸੇਵਾ ਮਹਾ ਨਿਰਬਾਣੇ ॥ ੨ ॥ ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ ਨਿਰਬਾਣੁ ॥ ੩ ॥ ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥ ੪ ॥ ੬ ॥ ੫੭ ॥ ਆਸਾ ਮਹਲਾ ੫ ॥ ਤੀਰਥਿ ਜਾਉ ਤ ਹਉ ਹਉ ਕਰਤੇ ॥ ਪੰਡਿਤ ਪੂਛਉ ਤ ਮਾਇਆ ਰਾਤੇ ॥ ੧ ॥ ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥ ੧ ॥ ਰਹਾਉ ॥ ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥ ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥ ੨ ॥ ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥ ਕਰਮ ਕਰਤ ਜੀਅ ਕਉ ਜੰਜਾਰ ॥ ੩ ॥ ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥ ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥ ੪ ॥ ਸਾਧ ਸੰਗਿ ਹਰਿ ਕੀਰਤਨੁ ਗਾਈਐ ॥ ਇਹੁ ਅਸਥਾਨੁ ਗੁਰੂ ਤੇ ਪਾਈਐ ॥ ੧ ॥ ਰਹਾਉ ਦੂਜਾ ॥ ੭ ॥ ੫੮ ॥ ਆਸਾ ਮਹਲਾ ੫ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥ ੧ ॥ ਸਗਲ ਸੂਖ ਜਾਂ ਤੂੰ ਚਿਤਿ ਆਂਵੈਂ ॥ ਸੋ ਨਾਮੁ ਜਪੈ ਜੋ ਜਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥