੩੮੬
ਤੁਧੁ ਭਾਵੈ ॥ ੧ ॥ ਰਹਾਉ ॥ ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ ਦੁਖ ਡੇਰਾ ॥ ੨ ॥ ਹੁਕਮੁ ਬੂਝੈ ਸੋਈ ਪਰਵਾਨੁ ॥ ਸਾਚੁ ਸਬਦੁ ਜਾ ਕਾ ਨੀਸਾਨੁ ॥ ੩ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥ ੪ ॥ ੮ ॥ ੫੯ ॥ ਆਸਾ ਮਹਲਾ ੫ ॥ ਜਹਾ ਪਠਾਵਹੁ ਤਹ ਤਹ ਜਾਈਂ. ॥ ਜੋ ਤੁਮ ਦੇਹੁ ਸੋਈ ਸੁਖੁ ਪਾਈਂ. ॥ ੧ ॥ ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮੑਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਂ. ॥ ੧ ॥ ਰਹਾਉ ॥ ਤੁਮਰਾ ਦੀਆ ਪੈਨੑਉ ਖਾਈਂ. ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂ. ॥ ੨ ॥ ਮਨ ਤਨ ਅੰਤਰਿ ਤੁਝੈ ਧਿਆਈਂ. ॥ ਤੁਮੑਰੈ ਲਵੈ ਨ ਕੋਊ ਲਾਈਂ. ॥ ੩ ॥ ਕਹਿ ਨਾਨਕ ਨਿਤ ਇਵੈ ਧਿਆਈਂ. ॥ ਗਤਿ ਹੋਵੈ ਸੰਤਹ ਲਗਿ ਪਾਈਂ. ॥ ੪ ॥ ੯ ॥ ੬੦ ॥ ਆਸਾ ਮਹਲਾ ੫ ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥ ੧ ॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥ ੧ ॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥ ੨ ॥ ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥ ੩ ॥ ਆਠ ਪਹਰ ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥ ੪ ॥ ੧੦ ॥ ੬੧ ॥ ਆਸਾ ਮਹਲਾ ੫ ॥ ਜਾ ਕੈ ਸਿਮਰਨਿ ਸੂਖ ਨਿਵਾਸੁ ॥ ਭਈ ਕਲਿਆਣ ਦੁਖ ਹੋਵਤ ਨਾਸੁ ॥ ੧ ॥ ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥ ੧ ॥ ਰਹਾਉ ॥ ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥ ੨ ॥ ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥ ੩ ॥ ਹਰਿ ਹਰਿ ਤੰਤੁ ਮੰਤੁ ਗੁਰਿ ਦੀਨਾੑ ॥ ਇਹੁ ਸੁਖੁ ਨਾਨਕ ਅਨਦਿਨੁ ਚੀਨਾੑ ॥ ੪ ॥ ੧੧ ॥ ੬੨ ॥ ਆਸਾ ਮਹਲਾ ੫ ॥ ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥ ੧ ॥ ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥ ੧ ॥ ਰਹਾਉ ॥ ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥ ੨ ॥ ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥ ੩ ॥ ਸਾਧ ਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥ ੪ ॥ ੧੨ ॥ ੬੩ ॥ ਆਸਾ ਮਹਲਾ ੫ ॥ ਏਕੋ ਏਕੀ ਨੈਨ ਨਿਹਾਰਉ ॥ ਸਦਾ ਸਦਾ ਹਰਿ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥