੩੮੭
ਸਮਾੑਰਉ ॥ ੧ ॥ ਰਾਮ ਰਾਮਾ ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥ ੧ ॥ ਰਹਾਉ ॥ ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥ ੨ ॥ ਓਪਤਿ ਪਰਲਉ ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥ ੩ ॥ ਕਰਨ ਕਰਾਵਨ ਅੰਤਰਜਾਮੀ ॥ ਅਨੰਦ ਕਰੈ ਨਾਨਕ ਕਾ ਸੁਆਮੀ ॥ ੪ ॥ ੧੩ ॥ ੬੪ ॥ ਆਸਾ ਮਹਲਾ ੫ ॥ ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ ਜੀਤੀ ਨਹੀ ਹਾਰੇ ॥ ੧ ॥ ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥ ੧ ॥ ਰਹਾਉ ॥ ਪ੍ਰਭ ਕੇ ਸੰਤ ਉਧਾਰਨ ਜੋਗ ॥ ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥ ੨ ॥ ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥ ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥ ੩ ॥ ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ ॥ ੪ ॥ ੧੪ ॥ ੬੫ ॥ ਆਸਾ ਮਹਲਾ ੫ ॥ ਮਿਟੀ ਤਿਆਸ ਅਗਿਆਨ ਅੰਧੇਰੇ ॥ ਸਾਧ ਸੇਵਾ ਅਘ ਕਟੇ ਘਨੇਰੇ ॥ ੧ ॥ ਸੂਖ ਸਹਜ ਆਨੰਦੁ ਘਨਾ ॥ ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥ ੧ ॥ ਰਹਾਉ ॥ ਬਿਨਾਸਿਓ ਮਨ ਕਾ ਮੂਰਖੁ ਢੀਠਾ ॥ ਪ੍ਰਭ ਕਾ ਭਾਣਾ ਲਾਗਾ ਮੀਠਾ ॥ ੨ ॥ ਗੁਰ ਪੂਰੇ ਕੇ ਚਰਣ ਗਹੇ ॥ ਕੋਟਿ ਜਨਮ ਕੇ ਪਾਪ ਲਹੇ ॥ ੩ ॥ ਰਤਨ ਜਨਮੁ ਇਹੁ ਸਫਲ ਭਇਆ ॥ ਕਹੁ ਨਾਨਕ ਪ੍ਰਭ ਕਰੀ ਮਇਆ ॥ ੪ ॥ ੧੫ ॥ ੬੬ ॥ ਆਸਾ ਮਹਲਾ ੫ ॥ ਸਤਿਗੁਰੁ ਅਪਨਾ ਸਦ ਸਦਾ ਸਮਾੑਰੇ ॥ ਗੁਰ ਕੇ ਚਰਨ ਕੇਸ ਸੰਗਿ ਝਾਰੇ ॥ ੧ ॥ ਜਾਗੁ ਰੇ ਮਨ ਜਾਗਨਹਾਰੇ ॥ ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥ ੧ ॥ ਰਹਾਉ ॥ ਗੁਰ ਕੀ ਬਾਣੀ ਸਿਉ ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥ ੨ ॥ ਗੁਰ ਬਿਨੁ ਦੂਜਾ ਨਾਹੀ ਥਾਉ ॥ ਗੁਰੁ ਦਾਤਾ ਗੁਰੁ ਦੇਵੈ ਨਾਉ ॥ ੩ ॥ ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥ ੪ ॥ ੧੬ ॥ ੬੭ ॥ ਆਸਾ ਮਹਲਾ ੫ ॥ ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥ ੧ ॥ ਜਤ ਕਤ ਪੇਖਉ ਏਕੈ ਓਹੀ ॥ ਘਟ ਘਟ ਅੰਤਰਿ ਆਪੇ ਸੋਈ ॥ ੧ ॥ ਰਹਾਉ ॥ ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ॥ ੨ ॥ ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥ ੩ ॥ ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥ ਅਨਦ ਰੂਪੁ ਸਭੁ ਨੈਨ ਅਲੋਇਆ ॥ ੪ ॥ ੧੭ ॥ ੬੮ ॥ ਆਸਾ ਮਹਲਾ ੫ ॥ ਉਕਤਿ ਸਿਆਨਪ ਕਿਛੂ ਨ ਜਾਨਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥