੩੮੮
ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥ ੧ ॥ ਮੈ ਨਿਰਗੁਨ ਗੁਣੁ ਨਾਹੀ ਕੋਇ ॥ ਕਰਨ ਕਰਾਵਨਹਾਰ ਪ੍ਰਭ ਸੋਇ ॥ ੧ ॥ ਰਹਾਉ ॥ ਮੂਰਖ ਮੁਗਧ ਅਗਿਆਨ ਅਵੀਚਾਰੀ ॥ ਨਾਮ ਤੇਰੇ ਕੀ ਆਸ ਮਨਿ ਧਾਰੀ ॥ ੨ ॥ ਜਪੁ ਤੁਪ ਸੰਜਮੁ ਕਰਮ ਨ ਸਾਧਾ ॥ ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥ ੩ ॥ ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥ ੪ ॥ ੧੮ ॥ ੬੯ ॥ ਆਸਾ ਮਹਲਾ ੫ ॥ ਹਰਿ ਹਰਿ ਅਖਰ ਦੁਇ ਇਹ ਮਾਲਾ ॥ ਜਪਤ ਜਪਤ ਭਏ ਦੀਨ ਦਇਆਲਾ ॥ ੧ ॥ ਕਰਉ ਬੇਨਤੀ ਸਤਿਗੁਰ ਅਪੁਨੀ ॥ ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥ ੧ ॥ ਰਹਾਉ ॥ ਹਰਿ ਮਾਲਾ ਉਰ ਅੰਤਰਿ ਧਾਰੈ ॥ ਜਨਮ ਮਰਣ ਕਾ ਦੂਖੁ ਨਿਵਾਰੈ ॥ ੨ ॥ ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥ ੩ ॥ ਕਹੁ ਨਾਨਕ ਜੋ ਰਾਚੈ ਨਾਇ ॥ ਹਰਿ ਮਾਲਾ ਤਾ ਕੈ ਸੰਗਿ ਜਾਇ ॥ ੪ ॥ ੧੯ ॥ ੭੦ ॥ ਆਸਾ ਮਹਲਾ ੫ ॥ ਜਿਸ ਕਾ ਸਭ ਕਿਛੁ ਤਿਸ ਕਾ ਹੋਇ ॥ ਤਿਸੁ ਜਨ ਲੇਪੁ ਨ ਬਿਆਪੈ ਕੋਇ ॥ ੧ ॥ ਹਰਿ ਕਾ ਸੇਵਕੁ ਸਦ ਹੀ ਮੁਕਤਾ ॥ ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥ ੧ ॥ ਰਹਾਉ ॥ ਸਗਲ ਤਿਆਗਿ ਹਰਿ ਸਰਣੀ ਆਇਆ ॥ ਤਿਸੁ ਜਨ ਕਹਾ ਬਿਆਪੈ ਮਾਇਆ ॥ ੨ ॥ ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥ ਤਿਸ ਕਉ ਚਿੰਤਾ ਸੁਪਨੈ ਨਾਹਿ ॥ ੩ ॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਭਰਮੁ ਮੋਹੁ ਸਗਲ ਬਿਨਸਾਇਆ ॥ ੪ ॥ ੨੦ ॥ ੭੧ ॥ ਆਸਾ ਮਹਲਾ ੫ ॥ ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥ ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥ ੧ ॥ ਸੁਨਿ ਸੁਨਿ ਜੀਵਾ ਸੋਇ ਤੁਮਾੑਰੀ ॥ ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥ ੧ ॥ ਰਹਾਉ ॥ ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥ ਫਲੁ ਪਾਇਆ ਜਪਿ ਸਤਿਗੁਰ ਮੰਤਾ ॥ ੨ ॥ ਸੋਈ ਸਤਿ ਸਤਿ ਹੈ ਸੋਇ ॥ ਸਿਮਰਿ ਸਿਮਰਿ ਰਖੁ ਕੰੜਿ ਪਰੋਇ ॥ ੩ ॥ ਕਹੁ ਨਾਨਕ ਕਉਨ ਉਹ ਕਰਮਾ ॥ ਜਾ ਕੈ ਮਨਿ ਵਸਿਆ ਹਰਿ ਨਾਮਾ ॥ ੪ ॥ ੨੧ ॥ ੭੨ ॥ ਆਸਾ ਮਹਲਾ ੫ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥ ੧ ॥ ਸੋਇ ਰਹੇ ਮਾਇਆ ਮਦ ਮਾਤੇ ॥ ਜਾਗਤ ਭਗਤ ਸਿਮਰਤ ਹਰੁ ਰਾਤੇ ॥ ੧ ॥ ਰਹਾਉ ॥ ਮੋਹ ਭਰਮਿ ਬਹੁ ਜੋਨਿ ਭਵਾਇਆ ॥ ਅਸਥਿਰੁ ਭਗਤ ਹਰਿ ਚਰਣ ਧਿਆਇਆ ॥ ੨ ॥ ਬੰਧਨ ਅੰਧ ਕੂਪ ਗ੍ਰਿਹ ਮੇਰਾ ॥ ਮੁਕਤੇ ਸੰਤ ਬੁਝਹਿ ਹਰਿ ਨੇਰਾ ॥ ੩ ॥ ਕਹੁ ਨਾਨਕ ਜੋ ਪ੍ਰਭ ਸਰਣਾਈ ॥ ਇਹਾ ਸੁਖੁ ਆਗੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥