੩੮੯
ਗਤਿ ਪਾਈ ॥ ੪ ॥ ੨੨ ॥ ੭੩ ॥ ਆਸਾ ਮਹਲਾ ੫ ॥ ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥ ੧ ॥ ਤੂੰ ਮੇਰਾ ਕਰਤਾ ਹਉ ਸੇਵਕ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥ ੧ ॥ ਰਹਾਉ ॥ ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥ ੨ ॥ ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥ ੩ ॥ ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥ ੪ ॥ ੨੩ ॥ ੭੪ ॥ ਆਸਾ ਮਹਲਾ ੫ ॥ ਰੋਵਨਹਾਰੈ ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥ ੧ ॥ ਕੋ ਮੂਆ ਕਾ ਕੈ ਘਰਿ ਗਾਵਨੁ ॥ ਕੋ ਰੋਵੈ ਕੋ ਹਸਿ ਹਸਿ ਪਾਵਨੁ ॥ ੧ ॥ ਰਹਾਉ ॥ ਬਾਲ ਬਿਵਸਥਾ ਤੇ ਬਿਰਧਾਨਾ ॥ ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥ ੨ ॥ ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥ ੩ ॥ ਕਹੁ ਨਾਨਕ ਜੋ ਲਾਇਆ ਨਾਮ ॥ ਸਫਲ ਜਨਮੁ ਤਾ ਕਾ ਪਰਵਾਨ ॥ ੪ ॥ ੨੪ ॥ ੭੫ ॥ ਆਸਾ ਮਹਲਾ ੫ ॥ ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥ ਭੋਰੁ ਭਇਆ ਬਹੁਰਿ ਪਛੁਤਾਨੀ ॥ ੧ ॥ ਪ੍ਰਿਅ ਪ੍ਰੇਮ ਸਹਜਿ ਅਨਦੁ ਧਰਉ ਰੀ ॥ ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥ ੧ ॥ ਰਹਾਉ ॥ ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥ ਖਿਸਰਿ ਗਇਓ ਭੂਮ ਪਰਿ ਡਾਰਿਓ ॥ ੨ ॥ ਸਾਦਿ ਮੋਹਿ ਲਾਦੀ ਅਹੰਕਾਰੇ ॥ ਦੋਸੁ ਨਾਹੀ ਪ੍ਰਭ ਕਰਣੈਹਾਰੇ ॥ ੩ ॥ ਸਾਧ ਸੰਗਿ ਮਿਟੇ ਭਰਮ ਅੰਧਾਰੇ ॥ ਨਾਨਕ ਮੇਲੀ ਸਿਰਜਣਹਾਰੇ ॥ ੪ ॥ ੨੫ ॥ ੭੬ ॥ ਆਸਾ ਮਹਲਾ ੫ ॥ ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥ ੧ ॥ ਤੂ ਚਿਤਿ ਆਵਹਿ ਤੇਰੀ ਮਇਆ ॥ ਸਿਮਰਤ ਨਾਮ ਸਗਲ ਰੋਗ ਖਇਆ ॥ ੧ ॥ ਰਹਾਉ ॥ ਅਨਿਕ ਦੂਖ ਦੇਵਹਿ ਅਵਰਾ ਕਉ ॥ ਪਹੁਚਿ ਨ ਸਾਕਹਿ ਜਨ ਤੇਰੇ ਕਉ ॥ ੨ ॥ ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦ ਬਸੈ ਬੈਰਾਗੀ ॥ ੩ ॥ ਨਾਨਕ ਕੀ ਅਰਦਾਸਿ ਸੁਣੀਜੈ ॥ ਕੇਵਲ ਨਾਮੁ ਰਿਦੇ ਮਹਿ ਦੀਜੈ ॥ ੪ ॥ ੨੬ ॥ ੭੭ ॥ ਆਸਾ ਮਹਲਾ ੫ ॥ ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲ ॥ ੧ ॥ ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਗ੍ਰਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥ ੧ ॥ ਰਹਾਉ ॥ ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ ਮਿਟਿ ਗਈ ਭੂਖ ਮਹਾ ਬਿਕਰਾਲ ॥ ੨ ॥ ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥ ੩ ॥ ਮਿਟਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥