੩੯੦
ਗਈ ਭਾਲ ਮਨੁ ਸਹਜਿ ਸਮਾਨਾ ॥ ਨਾਨਕ ਪਾਇਆ ਨਾਮ ਖਜਾਨਾ ॥ ੪ ॥ ੨੭ ॥ ੭੮ ॥ ਆਸਾ ਮਹਲਾ ੫ ॥ ਠਾਕੁਰ ਸਿਉ ਜਾ ਕੀ ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥ ੧ ॥ ਕਛੂ ਨ ਥੋਰਾ ਹਰਿ ਭਗਤਨ ਕਉ ॥ ਖਾਤ ਖਰਚਤ ਬਿਲਛਤ ਦੇਵਨ ਕਉ ॥ ੧ ॥ ਰਹਾਉ ॥ ਜਾ ਕਾ ਧਨੀ ਅਗਮ ਗੁਸਾਈ ॥ ਮਾਨੁਖ ਕੀ ਕਹੁ ਕੇਤ ਚਲਾਈ ॥ ੨ ॥ ਜਾ ਕੀ ਸੇਵਾ ਦਸ ਅਸਟ ਸਿਧਾਈ ॥ ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥ ੩ ॥ ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥ ਕਹੁ ਨਾਨਕ ਨਾਹੀ ਤਿਨ ਕਾਮੀ ॥ ੪ ॥ ੨੮ ॥ ੭੯ ॥ ਆਸਾ ਮਹਲਾ ੫ ॥ ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥ ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥ ੧ ॥ ਮਿਟਿ ਗਈ ਗਣਤ ਬਿਨਾਸਿਉ ਸੰਸਾ ॥ ਨਾਮਿ ਰਤੇ ਜਨ ਭਏ ਭਗਵੰਤਾ ॥ ੧ ॥ ਰਹਾਉ ॥ ਜਉ ਮੈ ਅਪੁਨਾ ਸਾਹਿਬੁ ਚੀਤਿ ॥ ਤਉ ਭਉ ਮਿਟਿਓ ਮੇਰੇ ਮੀਤ ॥ ੨ ॥ ਜਉ ਮੈ ਓਟ ਗਹੀ ਪ੍ਰਭ ਤੇਰੀ ॥ ਤਾਂ ਪੂਰਨ ਹੋਈ ਮਨਸਾ ਮੇਰੀ ॥ ੩ ॥ ਦੇਖਿ ਚਲਿਤ ਮਨਿ ਭਏ ਦਿਲਾਸਾ ॥ ਨਾਨਕ ਦਾਸ ਤੇਰਾ ਭਰਵਾਸਾ ॥ ੪ ॥ ੨੯ ॥ ੮੦ ॥ ਆਸਾ ਮਹਲਾ ੫ ॥ ਅਨਦਿਨੁ ਮੂਸਾ ਲਾਜੁ ਟੁਕਾਈ ॥ ਗਿਰਤ ਕੂਪ ਮਹਿ ਖਾਹਿ ਮਿਠਾਈ ॥ ੧ ॥ ਸੋਚਤ ਸਾਚਤ ਰੈਨਿ ਬਿਹਾਨੀ ॥ ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥ ੧ ॥ ਰਹਾਉ ॥ ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥ ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥ ੨ ॥ ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥ ੩ ॥ ਸਾਧ ਸੰਗਿ ਜਪਿਓ ਹਰਿ ਰਾਇ ॥ ਨਾਨਕ ਜੀਵੈ ਹਰਿ ਗੁਣ ਗਾਇ ॥ ੪ ॥ ੩੦ ॥ ੮੧ ॥ ਆਸਾ ਮਹਲਾ ੫ ਦੁਤੁਕੇ ੯ ॥ ਉਨ ਕੈ ਸੰਗਿ ਤੂ ਕਰਤੀ ਕੇਲ ॥ ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ ਉਨੑ ਕੈ ਸੰਗਿ ਤੁਮ ਸਭ ਕੋਉ ਲੋਰੈ ॥ ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥ ੧ ॥ ਤੇ ਬੈਰਾਗੀ ਕਹਾ ਸਮਾਏ ॥ ਤਿਸੁ ਬਿਨੁ ਤੁਹੀ ਦੁਹੇਰੀ ਰੀ ॥ ੧ ॥ ਰਹਾਉ ॥ ਉਨੑ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ ਉਨ ੑਕੈ ਸੰਗਿ ਤੂ ਹੋਈ ਜਾਹਰਿ ॥ ਉਨੑ ਕੈ ਸੰਗਿ ਤੂ ਰਖੀ ਪਪੋਲਿ ॥ ਓਸੁ ਬਿਨਾ ਤੂੰ ਛੁਟਕੀ ਰੋਲਿ ॥ ੨ ॥ ਓਨੑ ਕੈ ਸੰਗਿ ਤੇਰਾ ਮਾਨੁ ਮਹਤੁ ॥ ਉਨੑ ਕੈ ਸੰਗਿ ਤੁਮ ਸਾਕੁ ਜਗਤੁ ॥ ਉਨੑ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ ਓਸੁ ਬਿਨਾ ਤੂੰ ਹੋਈ ਹੈ ਮਾਟੀ ॥ ੩ ॥ ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥ ੪ ॥ ੩੧ ॥ ੮੨ ॥ ਆਸਾ ਮਹਲਾ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥