੩੯੧
ਨਾ ਓਹੁ ਮਰਤਾ ਨਾ ਹਮ ਡਰਿਆ ॥ ਨਾ ਓਹੁ ਬਿਨਸੈ ਨਾ ਹਮ ਕੜਿਆ ॥ ਨਾ ਓਹੁ ਨਿਰਧਨੁ ਨਾ ਹਮ ਭੂਖੇ ॥ ਨਾ ਓਸੁ ਦੂਖੁ ਨ ਹਮ ਕਉ ਦੂਖੇ ॥ ੧ ॥ ਅਵਰੁ ਨ ਕੋਊ ਮਾਰਨਵਾਰਾ ॥ ਜੀਅਉ ਹਮਾਰਾ ਜੀਉ ਦੇਨਹਾਰਾ ॥ ੧ ॥ ਰਹਾਉ ॥ ਨਾ ਉਸੁ ਬੰਧਨ ਨਾ ਹਮ ਬਾਧੇ ॥ ਨਾ ਉਸੁ ਧੰਧਾ ਨਾ ਹਮ ਧਾਧੇ ॥ ਨਾ ਉਸੁ ਮੈਲੁ ਨ ਹਮ ਕਉ ਮੈਲਾ ॥ ਓਸੁ ਅਨੰਦੁ ਤ ਹਮ ਸਦ ਕੇਲਾ ॥ ੨ ॥ ਨਾ ਉਸੁ ਸੋਚੁ ਨ ਹਮ ਕਉ ਸੋਚਾ ॥ ਨਾ ਉਸੁ ਲੇਪੁ ਨ ਹਮ ਕਉ ਪੋਚਾ ॥ ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥ ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥ ੩ ॥ ਹਮ ਕਿਛੁ ਨਾਹੀ ਏਕੈ ਓਹੀ ॥ ਆਗੈ ਪਾਛੈ ਏਕੋ ਸੋਈ ॥ ਨਾਨਕ ਗੁਰਿ ਖੋਏ ਭ੍ਰਮ ਭੰਗਾ ॥ ਹਮ ਓਇ ਮਿਲਿ ਹੋਏ ਇਕ ਰੰਗਾ ॥ ੪ ॥ ੩੨ ॥ ੮੩ ॥ ਆਸਾ ਮਹਲਾ ੫ ॥ ਅਨਿਕ ਭਾਂਤਿ ਕਰਿ ਸੇਵਾ ਕਰੀਐ ॥ ਜੀਉ ਪ੍ਰਾਨ ਧਨੁ ਆਗੈ ਧਰੀਐ ॥ ਪਾਨੀ ਪਖਾ ਕਰਉ ਤਜਿ ਅਭਿਮਾਨੁ ॥ ਅਨਿਕ ਬਾਰ ਜਾਈਐ ਕੁਰਬਾਨੁ ॥ ੧ ॥ ਸਾਈ ਸੁਹਾਗਣਿ ਜੋ ਪ੍ਰਭ ਭਾਈ ॥ ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥ ੧ ॥ ਰਹਾਉ ॥ ਦਾਸਨਿ ਦਾਸੀ ਕੀ ਪਨਿਹਾਰਿ ॥ ਉਨੑ ਕੀ ਰੇਣੁ ਬਸੈ ਜੀਅ ਨਾਲਿ ॥ ਮਾਥੈ ਭਾਗੁ ਤ ਪਾਵਉ ਸੰਗੁ ॥ ਮਿਲੈ ਸੁਆਮੀ ਅਪੁਨੈ ਰੰਗਿ ॥ ੨ ॥ ਜਾਪ ਤਾਪ ਸੇਵਉ ਸਭ ਨੇਮਾ ॥ ਕਰਮ ਧਰਮ ਅਰਪਉ ਸਭ ਹੋਮਾ ॥ ਗਰਬੁ ਮੋਹੁ ਤਜਿ ਹੋਵਉ ਰੇਨ ॥ ਉਨੑ ਕੈ ਸੰਗਿ ਦੇਖਉ ਪ੍ਰਭੁ ਨੈਨ ॥ ੩ ॥ ਨਿਮਖ ਨਿਮਖ ਏਹੀ ਆਰਾਧਉ ॥ ਦਿਨਸੁ ਰੈਣਿ ਏਹ ਸੇਵਾ ਸਾਧਉ ॥ ਭਏ ਕ੍ਰਿਪਾਲ ਗੁਪਾਲ ਗੋਬਿੰਦ ॥ ਸਾਧ ਸੰਗਿ ਨਾਨਕ ਬਖਸਿੰਦ ॥ ੪ ॥ ੩੩ ॥ ੮੪ ॥ ਆਸਾ ਮਹਲਾ ੫ ॥ ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥ ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥ ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥ ੧ ॥ ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥ ਜੀਅ ਪ੍ਰਾਨ ਘਟ ਘਟ ਆਧਾਰੁ ॥ ੧ ॥ ਰਹਾਉ ॥ ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥ ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥ ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥ ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥ ੨ ॥ ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥ ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥ ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥ ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥ ੩ ॥ ਆਪਹੁ ਕੋਈ ਮਿਲੈ ਨ ਭੂਲੈ ॥ ਜਿਸੁ ਕ੍ਰਿਪਾਲੁ ਤਿਸ ਸਾਧ ਸੰਗਿ ਘੂਲੈ ॥ ਕਹੁ ਨਾਨਕ ਤੇਰੈ ਕੁਰਬਾਣੁ ॥ ਸੰਤ ਓਟ ਪ੍ਰਭ ਤੇਰਾ ਤਾਣੁ ॥ ੪ ॥ ੩੪ ॥ ੮੫ ॥ ਆਸਾ ਮਹਲਾ ੫ ॥ ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥