੩੯੨
ਵਿਹਾਝੀ ਮਾਇਆ ॥ ਸੰਚਤ ਸੰਚਤ ਥੈਲੀ ਕੀਨੀੑ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨੀੑ ॥ ੧ ॥ ਕਾਚ ਗਗਰੀਆ ਅੰਭ ਮਝਰੀਆ ॥ ਗਰਬਿ ਗਰਬਿ ਉਆਹੂ ਮਹਿ ਪਰੀਆ ॥ ੧ ॥ ਰਹਾਉ ॥ ਨਿਰਭਉ ਹੋਇਓ ਭਇਆ ਨਿਹੰਗਾ ॥ ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਉ ਸੁਆਹਾ ॥ ੨ ॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥ ਮੋਹਿ ਪਚੇ ਪਚਿ ਅੰਧਾ ਮੂਆ ॥ ੩ ॥ ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥ ੪ ॥ ੩੫ ੮੬ ॥ ਆਸਾ ਮਹਲਾ ੫ ॥ ਇਨੑ ਸਿਉ ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ ਤਉ ਵਧੈ ਵਧੇਰੀ ॥ ਗਲਿ ਚਮੜੀ ਜਉ ਛੋਡੈ ਨਾਹੀ ॥ ਲਾਗਿ ਛੁਟੋ ਸਤਿਗੁਰ ਕੀ ਪਾਈ ॥ ੧ ॥ ਜਗ ਮੋਹਨੀ ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ ਵਜੀ ਵਧਾਈ ॥ ੧ ॥ ਰਹਾਉ ॥ ਐਸੀ ਸੁੰਦਰਿ ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥ ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥ ੨ ॥ ਅਗਰਕ ਉਸ ਕੇ ਵਡੇ ਠਗਾਊ ॥ ਛੋਡਹਿ ਨਾਹੀ ਬਾਪ ਨ ਮਾਊ ॥ ਮੇਲੀ ਅਪਨੇ ਉਨਿ ਲੇ ਬਾਂਧੇ ॥ ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥ ੩ ॥ ਅਬ ਮੋਰੈ ਮਨਿ ਭਇਆ ਅਨੰਦ ॥ ਭਉ ਚੂਕਾ ਟੂਟੇ ਸਭਿ ਫੰਦ ॥ ਕਹੁ ਨਾਨਕ ਜਾ ਸਤਿਗੁਰੁ ਪਾਇਆ ॥ ਘਰੁ ਸਗਲਾ ਮੈ ਸੁਖੀ ਬਸਾਇਆ ॥ ੪ ॥ ੩੬ ॥ ੮੭ ॥ ਆਸਾ ਮਹਲਾ ੫ ॥ ਆਠ ਪਹਰ ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ ਮੀਠਾ ਮਾਨੈ ॥ ਏਕੁ ਨਾਮੁ ਸੰਤਨ ਆਧਾਰੁ ॥ ਹੋਇ ਰਹੇ ਸਭ ਕੀ ਪਗ ਛਾਰੁ ॥ ੧ ॥ ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥ ੧ ॥ ਰਹਾਉ ॥ ਵਰਤਣਿ ਜਾ ਕੈ ਕੇਵਲ ਨਾਮੁ ॥ ਅਨਦ ਰੂਪ ਕੀਰਤਨੁ ਬਿਸ੍ਰਾਮ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥ ੨ ॥ ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥ ਸੂਰਬੀਰ ਬਚਨ ਕੇ ਬਲੀ ॥ ਕਉਲਾ ਬਪੁਰੀ ਸੰਤੀ ਛਲੀ ॥ ੩ ॥ ਤਾ ਕਾ ਸੰਗੁ ਬਾਛਹਿ ਸੁਰਦੇਵ ॥ ਅਮੋਘ ਦਰਸੁ ਸਫਲ ਜਾ ਕੀ ਸੇਵ ॥ ਕਰ ਜੋੜਿ ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥ ੪ ॥ ੩੭ ॥ ੮੮ ॥ ਆਸਾ ਮਹਲਾ ੫ ॥ ਸਗਲ ਸੂਖ ਜਪਿ ਏਕੈ ਨਾਮ ॥ ਸਗਲ ਧਰਮ ਹਰਿ ਕੇ ਗੁਣ ਗਾਮ ॥ ਮਹਾ ਪਵਿਤ੍ਰ ਸਾਧ ਕਾ ਸੰਗੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥