੩੯੩
ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥ ੧ ॥ ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੇ ॥ ੧ ॥ ਰਹਾਉ ॥ ਵਰਤ ਨੇਮ ਮਜਨ ਤਿਸੁ ਪੂਜਾ ॥ ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥ ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥ ਸਾਧ ਸੰਗਤਿ ਜਾ ਕੈ ਹਰਿ ਹਰਿ ਨਾਮੁ ॥ ੨ ॥ ਪ੍ਰਗਟਿਓ ਸੋ ਜਨੁ ਸਗਲੇ ਭਵਨ ॥ ਪਤਿਤ ਪੁਨੀਤ ਤਾ ਕੀ ਪਗ ਰੇਨ ॥ ਜਾ ਕਉ ਭੇਟਿਓ ਹਰਿ ਹਰਿ ਰਾਇ ॥ ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥ ੩ ॥ ਆਠ ਪਹਰ ਕਰ ਜੋੜਿ ਧਿਆਵਉ ॥ ਉਨ ਸਾਧਾ ਕਾ ਦਰਸਨੁ ਪਾਵਉ ॥ ਮੋਹਿ ਗਰੀਬ ਕਉ ਲੇਹੁ ਰਲਾਇ ॥ ਨਾਨਕ ਆਇ ਪਏ ਸਰਣਾਇ ॥ ੪ ॥ ੩੮ ॥ ੮੯ ॥ ਆਸਾ ਮਹਲਾ ੫ ॥ ਆਠ ਪਹਰ ਉਦਕ ਇਸਨਾਨੀ ॥ ਸਦ ਹੀ ਭੋਗੁ ਲਗਾਇ ਸੁਗਿਆਨੀ ॥ ਬਿਰਥਾ ਕਾਹੂ ਛੋਡੈ ਨਾਹੀ ॥ ਬਹੁਰਿ ਬਹਰਿ ਤਿਸੁ ਲਾਗਹ ਪਾਈ ॥ ੧ ॥ ਸਾਲਗਿਰਾਮੁ ਹਮਾਰੈ ਸੇਵਾ ॥ ਪੂਜਾ ਅਰਚਾ ਬੰਦਨ ਦੇਵਾ ॥ ੧ ॥ ਰਹਾਉ ॥ ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥ ਆਸਨੁ ਜਾ ਕਾ ਸਦਾ ਬੈਕੁੰਠ ॥ ਜਾ ਕਾ ਚਵਰੁ ਸਭ ਊਪਰਿ ਝੂਲੈ ॥ ਤਾ ਕਾ ਧੂਪੁ ਸਦਾ ਪਰਫੁਲੈ ॥ ੨ ॥ ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥ ਅਭਗ ਸਭਾ ਸੰਗਿ ਹੈ ਸਾਧਾ ॥ ਆਰਤੀ ਕੀਰਤਨੁ ਸਦਾ ਅਨੰਦ ॥ ਮਹਿਮਾ ਸੁੰਦਰ ਸਦਾ ਬੇਅੰਤ ॥ ੩ ॥ ਜਿਸਹ ਪਰਾਪਤਿ ਤਿਸ ਹੀ ਲਹਨਾ ॥ ਸੰਤ ਚਰਨ ਓਹੁ ਆਇਓ ਸਰਨਾ ॥ ਹਾਥ ਚੜਿਓ ਹਰਿ ਸਾਲਗਿਰਾਮੁ ॥ ਕਹੁ ਨਾਨਕ ਗੁਰਿ ਕੀਨੋ ਦਾਨੁ ॥ ੪ ॥ ੩੯ ॥ ੯੦ ॥ ਆਸਾ ਮਹਲਾ ੫ ਪੰਚਪਦਾ(੧) ॥ ਜਿਹ ਪੈਡੇ ਲੂਟੀ ਪਨਿਹਾਰੀ ॥ ਸੋ ਮਾਰਗੁ ਸੰਤਨ ਦੂਰਾਰੀ ॥ ੧ ॥ ਸਤਿਗੁਰ ਪੂਰੈ ਸਾਚੁ ਕਹਿਆ ॥ ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥ ੧ ॥ ਰਹਾਉ ॥ ਜਹ ਲਾਲਚ ਜਾਗਾਤੀ ਘਾਟ ॥ ਦੂਰਿ ਰਹੀ ਓਹ ਜਨ ਤੇ ਬਾਟ ॥ ੨ ॥ ਜਹ ਆਵਟੇ ਬਹੁਤ ਘਨ ਸਾਥ ॥ ਪਾਰਬ੍ਰਹਮ ਕੇ ਸੰਗੀ ਸਾਧ ॥ ੩ ॥ ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥ ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥ ੪ ॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥ ਵਾਜੇ ਤਾ ਕੈ ਅਨਹਦ ਤੂਰਾ ॥ ੫ ॥ ੪੦ ॥ ੯੧ ॥ ਆਸਾ ਮਹਲਾ ੫ ਦੁਪਦਾ ੧ ॥ ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਾਮ ॥ ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥ ੧ ॥ ਕਰਨ ਕਰਾਵਨ ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥