੩੯੪
ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥ ੨ ॥ ੪੧ ॥ ੯੨ ॥ ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥ ੧ ॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮਾੑਲੇ ॥ ੧ ॥ ਰਹਾਉ ॥ ਤੇਰਾ ਕੀਆ ਮੀਠਾ ਲਾਗੈ ਹਰਿ ਨਾਮੁ ਪਦਾਰਥੁ ਨਾਨਕ ਮਾਂਗੈ ॥ ੨ ॥ ੪੨ ॥ ੯੩ ॥ ਆਸਾ ਮਹਲਾ ੫ ॥ ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥ ੧ ॥ ਚਰਨ ਕਮਲ ਗੁਰਦੇਵ ਪਿਆਰੇ ॥ ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥ ੧ ॥ ਰਹਾਉ ॥ ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥ ੨ ॥ ੪੩ ॥ ੯੪ ॥ ਆਸਾ ਮਹਲਾ ੫ ॥ ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥ ੧ ॥ ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥ ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮ ਅਪਾਰ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥ ੨ ॥ ਨਾ ਮੈ ਕੁਲੁ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥ ੩ ॥ ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥ ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥ ੪ ॥ ੧ ॥ ੯੫ ॥ ਆਸਾ ਮਹਲਾ ੫ ॥ ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥ ੧ ॥ ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ ਪਾਇ ਠਗਉਲੀ ਸਭ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥ ੨ ॥ ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥ ੩ ॥ ਮਾਇਆ ਮੋਹਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥ ੪ ॥ ੨ ॥ ੯੬ ॥ ਆਸਾ ਮਹਲਾ ੫ ॥ ਸਰਬ ਦੂਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪ੍ਰਾਨੀ ॥ ੧ ॥ ਸੰਤ ਤ੍ਰਿਪਤਾਸੇ ਹਰਿ ਹਰਿ ਧੵਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥