੩੯੫
ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥ ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥ ੨ ॥ ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥ ੩ ॥ ਕਹੁ ਨਾਨਕ ਸ੍ਰਭਿ ਸਿਮਰਹੁ ਏਕ ॥ ਗਤਿ ਪਾਈਐ ਗੁਰ ਪੂਰੇ ਟੇਕ ॥ ੪ ॥ ੩ ॥ ੯੭ ॥ ਆਸਾ ਮਹਲਾ ੫ ॥ ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ ਸਗਲ ਪਰਹਰਿਆ ॥ ੧ ॥ ਸੋਈ ਦਿਵਸੁ ਭਲਾ ਮੇਰੇ ਭਾਈ ॥ ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥ ਸਾਧ ਜਨਾ ਕੇ ਪੂਜੇ ਪੈਰ ॥ ਮਿਟੇ ਉਪਦ੍ਰਹ ਮਨ ਤੇ ਬੈਰ ॥ ੨ ॥ ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ ਪੰਚ ਦੂਤ ਸਭਿ ਵਸਗਤਿ ਆਇਆ ॥ ੩ ॥ ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ ਨਾਨਕ ਤਿਸੁ ਊਪਰਿ ਕੁਰਬਾਨ ॥ ੪ ॥ ੪ ॥ ੯੮ ॥ ਆਸਾ ਮਹਲਾ ੫ ॥ ਗਾਵਿ ਲੇ ਤੂ ਗਾਵਨਹਾਰੇ ॥ ਜੀਅ ਪਿੰਡ ਕੇ ਪ੍ਰਾਨ ਅਧਾਰੇ ॥ ਜਾ ਕੀ ਸੇਵਾ ਸਰਬ ਸੁਖ ਪਾਵਹਿ ॥ ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥ ੧ ॥ ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥ ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥ ਜਾ ਕਾ ਦਾਨੁ ਨਿਖੂਟੈ ਨਾਹੀ ॥ ਭਲੀ ਭਾਤਿ ਸਭ ਸਹਜਿ ਸਮਾਹੀ ॥ ਜਾ ਕੀ ਬਖਸ ਨ ਮੇਟੈ ਕੋਈ ॥ ਮਨਿ ਵਾਸਾਈਐ ਸਾਚਾ ਸੋਈ ॥ ੨ ॥ ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥ ਪ੍ਰਭ ਕੇ ਸੇਵਕ ਦੂਖ ਨ ਝੂਰਨ ॥ ਓਟਿ ਗਹੀ ਨਿਰਭਉ ਪਦੁ ਪਾਈਐ ॥ ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥ ੩ ॥ ਦੂਰਿ ਨ ਹੋਈ ਕਤਹੂ ਜਾਈਐ ॥ ਨਦਰਿ ਕਰੇ ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ ਪੂਰੇ ਗੁਰ ਪਾਸਿ ॥ ਨਾਨਕੁ ਮੰਗੈ ਹਰਿ ਧਨੁ ਰਾਸਿ ॥ ੪ ॥ ੫ ॥ ੯੯ ॥ ਆਸਾ ਮਹਲਾ ੫ ॥ ਪ੍ਰਥਮੇ ਮਿਟਿਆ ਤਨ ਕਾ ਦੂਖ ॥ ਮਨ ਸਗਲ ਕਉ ਹੋਆ ਸੂਖ ॥ ਕਰਿ ਕਿਰਪਾ ਗੁਰ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥ ੧ ॥ ਗੁਰੁ ਪੂਰਾ ਪਾਇਓ ਮੇਰੇ ਭਾਈ ॥ ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥ ਗੁਰ ਕੇ ਚਰਨ ਹਿਰਦੈ ਵਸਾਏ ॥ ਮਨ ਚਿੰਤਤ ਸਗਲੇ ਫਲ ਪਾਏ ॥ ਅਗਨਿ ਬੁਝੀ ਸਭ ਹੋਈ ਸਾਂਤਿ ॥ ਕਰਿ ਕਿਰਪਾ ਗੁਰਿ ਕੀਨੀ ਦਾਤਿ ॥ ੨ ॥ ਨਿਥਾਵੇ ਕਉ ਗੁਰਿ ਦੀਨੋ ਥਾਨੁ ॥ ਨਿਮਾਨੇ ਕਉ ਗੁਰਿ ਕੀਨੋ ਮਾਨੁ ॥ ਬੰਧਨ ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ ਰਸਨਾ ਚਾਖੇ ॥ ੩ ॥ ਵਡੈ ਭਾਗਿ ਪੂਜ ਗੁਰ ਚਰਨਾ ॥ ਸਗਲ ਤਿਆਗਿ ਪਾਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥