੩੯੬
ਪ੍ਰਭ ਸਰਨਾ ॥ ਗੁਰ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥ ੪ ॥ ੬ ॥ ੧੦੦ ॥ ਆਸਾ ਮਹਲਾ ੫ ॥ ਸਤਿਗੁਰ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸੰਜੋਗਿ ॥ ਉਦਰੈ ਮਾਹਿ ਆਇ ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥ ੧ ॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥ ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥ ੨ ॥ ਵਧੀ ਵੇਲਿ ਨਬੁ ਪੀੜੀ ਚਾਲੀ ॥ ਧਰਮ ਕਲਾ ਹਰਿ ਬੰਧਿ ਬਹਾਲੀ ॥ ਮਨ ਚਿੰਦਿਆ ਸਤਿਗੁਰੂ ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ ॥ ੩ ॥ ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥ ੪ ॥ ੭ ॥ ੧੦੧ ॥ ਆਸਾ ਮਹਲਾ ੫ ॥ ਗੁਰ ਪੂਰੇ ਰਾਖਿਆ ਦੇ ਹਾਥ ॥ ਪ੍ਰਗਟੁ ਭਇਆ ਜਨ ਕਾ ਪਰਤਾਪੁ ॥ ੧ ॥ ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥ ਸਰਨਿ ਪਰੇ ਸਾਚੇ ਗੁਰਦੇਵ ॥ ਪੂਰਨ ਹੋਈ ਸੇਵਕ ਸੇਵ ॥ ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥ ਕਹੁ ਨਾਨਕ ਗੁਰ ਕਉ ਕੁਰਬਾਨ ॥ ੩ ॥ ੮ ॥ ੧੦੨ ॥

ਆਸਾ ਘਰੁ ੮ ਕਾਫੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਮੈ ਬੰਦਾ ਬੈ ਖਰੀਦੁ ਸਚੁ ਸਾਹਿਬ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥ ੧ ॥ ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥ ੧ ॥ ਰਹਾਉ ॥ ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥ ੨ ॥ ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥ ੩ ॥ ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥ ੪ ॥ ੧ ॥ ੧੦੩ ॥ ਆਸਾ ਮਹਲਾ ੫ ॥ ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥ ੧ ॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥ ੧ ॥ ਰਹਾਉ ॥ ਭਾਗਠੁ ਸਚਾ ਸੋਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥