੩੯੭
ਹੈ ਜਿਸੁ ਹਰਿ ਧਨੁ ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥ ੨ ॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥ ੩ ॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥ ੪ ॥ ੨ ॥ ੧੦੪ ॥ ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥ ੧ ॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੇ ਅਨਦੁ ਘਣਾ ਮਨਿ ਤਨਿ ਜਾਪਣੇ ॥ ੧ ॥ ਰਹਾਉ ॥ ਬਿੰਦਕ ਗਾਲਿੑ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥ ੨ ॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥ ੩ ॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥ ੪ ॥ ੩ ॥ ੧੦੫ ॥ ਆਸਾ ਮਹਲਾ ੫ ॥ ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥ ੧ ॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥ ੧ ॥ ਰਹਾਉ ॥ ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਸਰਨਿੑ ਵਿਸੂਰਿ ਵਿਸੂਰਿ ॥ ੨ ॥ ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨਾੑ ਨਾਮੁ ਤਿਨਾੜਾ ਹਾਲੁ ਕਉਣੁ ॥ ੩ ॥ ਜੈਸੇ ਪਸੁ ਹਰਿੑਆਉ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥ ੪ ॥ ੪ ॥ ੧੦੬ ॥ ਆਸਾ ਮਹਲਾ ੫ ॥ ਸਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥ ੧ ॥ ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥ ੧ ॥ ਰਹਾਉ ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥ ੨ ॥ ਜੋ ਨ ਢਹੰਦੇ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥ ੩ ॥ ਤਿਨਾੑ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥ ੪ ॥ ੫ ॥ ੧੦੭ ॥ ਆਸਾ ਮਹਲਾ ੫ ॥ ਜਿਨਾੑ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥ ੧ ॥ ਮਨੁ ਤਨੁ ਹੋਇ ਨਿਹਾਲੁ ਤੁਮੑ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥ ੧ ॥ ਰਹਾਉ ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ ॥ ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥